ਮੁੱਖ ਮੰਤਰੀ ਦੀ ਕੁਰਸੀ ਖੁੱਸਣ ਤੋਂ ਬਾਅਦ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕਰ ਚੁੱਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨ ਕਰਦਿਆਂ ਕਿਹਾ ਗਿਆ ਹੈ ਕਿ ਉਹ ਪਟਿਆਲਾ ਤੋਂ ਚੋਣਾਂ ਲੜਨਗੇ।

ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ‘ਤੇ ‘ਪੰਜਾਬ ਦਾ ਕੈਪਟਨ’ ਨਾਮ ਦਾ ਇੱਕ ਨਵਾਂ ਪੇਜ਼ ਬਣਾਇਆ ਗਿਆ ਹੈ। ਇਸ ਪੇਜ਼ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਪੋਸਟ ਸਾਂਝੀ ਕੀਤੀ ਗਈ ਹੈ ।
ਜਿਸ ਵਿੱਚ ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ‘ਮੈਂ ਪਟਿਆਲਾ ਤੋਂ ਹੀ ਚੋਣ ਲੜ੍ਹਾਂਗਾ, ਪਟਿਆਲਾ 400 ਸਾਲਾਂ ਤੋਂ ਸਾਡੇ ਨਾਲ ਰਿਹਾ ਹੈ ਅਤੇ ਮੈਂ ਸਿੱਧੂ ਦੀ ਖ਼ਾਤਰ ਉਨ੍ਹਾਂ ਨੂੰ ਛੱਡਣ ਵਾਲਾ ਨਹੀਂ ਹਾਂ।”
ਵੀਡੀਓ ਲਈ ਕਲਿੱਕ ਕਰੋ -:
“ਪੇਂਡੂ ਤਰੀਕੇ ਨਾਲ ਬਣਾਉ ਸਰੋਂ ਦਾ ਸਾਗ “
