ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਯਾਨੀ ਕਿ ਸੋਮਵਾਰ ਨੂੰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ।ਖੱਟਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਦਿੰਦਿਆਂ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ । ਉਨ੍ਹਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਵੱਲੋਂ CM ਖੱਟਰ ਨਾਲ ਮੀਟਿੰਗ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ ਕਿਸੇ ਵੀ ਤਰ੍ਹਾਂ ਦਾ ਸਿਆਸੀ ਮੁੱਦਾ ਨਹੀਂ ਵਿਚਾਰਿਆ ਗਿਆ।
ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕ ਸਭਾ ਵਿੱਚ ਖੇਤੀ ਕਾਨੂੰਨਾਂ ਦੀ ਵਾਪਸੀ ਸਬੰਧੀ ਪਾਸ ਹੋਏ ਬਿੱਲ ‘ਤੇ ਵੀ ਖੁਸ਼ੀ ਜਤਾਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ‘ਤੇ ਉਹ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਜਿਸ ਤੋਂ ਬਾਅਦ ਹੁਣ ਕੋਈ ਵੀ ਮੁੱਦਾ ਨਹੀਂ ਬਚਿਆ ਹੈ।
ਇਹ ਵੀ ਪੜ੍ਹੋ: ਓਮੀਕ੍ਰੋਨ ਦਾ ਖੌਫ, ਇਟਲੀ ਨੇ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਲਗਾਈ ਰੋਕ
ਕੈਪਟਨ ਨੇ ਕਿਹਾ ਕਿ ਕਿਸਾਨ ਅੰਦੋਲਨ ਨੂੰ ਲੈ ਕੇ ਉਨ੍ਹਾਂ ਦੀ ਕਿਸਾਨ ਆਗੂਆਂ ਨਾਲ ਕੋਈ ਖਾਸ ਗੱਲਬਾਤ ਨਹੀਂ ਹੋਈ ਹੈ ,ਪਰ ਕੁਝ ਕਿਸਾਨ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਕਿਸਾਨ ਮੁੱਦਿਆਂ ਸਬੰਧੀ ਫੈਸਲਾ ਅੱਜ ਜਾਂ 4 ਦਸੰਬਰ ਨੂੰ ਹੋ ਜਾਵੇਗਾ।
ਦੱਸ ਦੇਈਏ ਕਿ ਇਸ ਦੌਰਾਨ ਕੈਪਟਨ ਵੱਲੋਂ ਨਵਜੋਤ ਸਿੰਘ ਸਿੱਧੂ ‘ਤੇ ਵੀ ਵਾਰ ਕੀਤਾ ਗਿਆ ਹੈ । ਉਨ੍ਹਾਂ ਨੇ ਸਿੱਧੂ ‘ਤੇ ਵਰ੍ਹਦਿਆਂ ਕਿਹਾ ਕਿ ਸਿੱਧੂ ਸਵੇਰੇ ਕੁਝ ਹੋਰ ਕਹਿੰਦੇ ਹਨ ਤੇ ਸ਼ਾਮ ਨੂੰ ਕੁਝ ਹੋਰ। ਮਈ ਉਸ ਬਾਰੇ ਕੋਈ ਵੀ ਗੱਲ ਨਹੀਂ ਕਰਨਾ ਚਾਹੁੰਦਾ।
ਵੀਡੀਓ ਲਈ ਕਲਿੱਕ ਕਰੋ -: