ਪੰਜਾਬ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ‘ਚੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾੰ ਦੀ ਗੋਡੇ ਬਦਲਣ ਦੀ ਸਰਜਰੀ ਸਫਲ ਹੋਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਡਿਸਚਾਰਜ ਕਰ ਦਿੱਤਾ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੂੰ 9 ਫਰਵਰੀ 2026 ਨੂੰ ਫੋਰਟਿਸ ਹਸਪਤਾਲ ਮੋਹਾਲੀ ‘ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ 10 ਫਰਵਰੀ ਨੂੰ ਸਫਲ ਯੂਨੀਲੇਟਰਲ ਯੂਨੀਕੌਂਡੀਲਰ ਗੋਡੇ ਬਦਲਣ ਦੀ ਸਰਜਰੀ ਹੋਈ। ਇਹ ਪ੍ਰਕਿਰਿਆ ਡਾ. ਹਰਸਿਮਰਨ ਸਿੰਘ, ਡਾਇਰੈਕਟਰ, ਆਰਥੋਪੀਡਿਕਸ ਦੀ ਅਗਵਾਈ ਹੇਠ ਡਾਕਟਰਾਂ ਦੀ ਇੱਕ ਟੀਮ ਵੱਲੋਂ ਕੀਤੀ ਗਈ ਸੀ।
ਇਹ ਵੀ ਪੜ੍ਹੋ : ਹੁਣ ਹਿਮਾਂਸ਼ੀ ਖੁਰਾਣਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਗਈ 10 ਕਰੋੜ ਦੀ ਫਿਰੌਤੀ
ਇਸ ਬਾਰੇ ਦੱਸਦਿਆਂ ਡਾ. ਹਰਸਿਮਰਨ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਇੰਟਰਾ-ਆਪ ਕੋਰਸ ਬਿਨਾਂ ਕਿਸੇ ਰੁਕਾਵਟ ਦੇ ਹੋਇਆ ਅਤੇ ਆਪਰੇਸ਼ਨ ਤੋਂ ਬਾਅਦ ਸਫਲ ਰਿਕਵਰੀ ਹੋਈ। ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਦਾ ਤੁਰਨਾ ਦਰਦ ਰਹਿਤ ਸੀ ਅਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਮੋਹਾਲੀ ਤੋਂ ਤਸੱਲੀਬਖਸ਼ ਹਾਲਤ ਵਿੱਚ ਛੁੱਟੀ ਦੇ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
























