ਪੰਜਾਬ ਵਿੱਚ ਕਾਂਗਰਸ ਦੇ ਸਾਬਕਾ CM ਕੈਪਟਨ ਅਮਰਿੰਦਰ ਸਿੰਘ ਅਤੇ ਡਿਪਟੀ CM ਸੁਖਜਿੰਦਰ ਰੰਧਾਵਾ ਵਿਚਾਲੇ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਰੰਧਾਵਾ ਨੇ ਕੈਪਟਨ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਦੀ ਚੁਣੌਤੀ ਦਿੱਤੀ ਹੈ । ਇਸ ਨੂੰ ਕੈਪਟਨ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਣਗੇ ਤਾਂ ਮੈਂ ਜ਼ਰੂਰ ਦੱਸਾਂਗਾ। ਕੈਪਟਨ ਦੇ ਜਵਾਬ ‘ਤੇ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਬਚਿਆ ਹੈ।
ਦੱਸ ਦੇਈਏ ਕਿ ਭਗਵੰਤ ਮਾਨ ਨੇ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੀ ਕੈਬਨਿਟ ਵਿੱਚੋਂ ਬਰਖਾਸਤ ਕਰ ਦਿੱਤਾ ਹੈ। ਇਸ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਕੈਪਟਨ ਨੂੰ ਵੀ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦਾ ਵੀ ਖੁਲਾਸਾ ਕਰਨਾ ਚਾਹੀਦਾ ਹੈ । ਖਾਸ ਤੌਰ ‘ਤੇ ਜੋ ਰੇਤ ਦੀ ਗੈਰ-ਕਾਨੂੰਨੀ ਮਾਇਨਿੰਗ ਕਰਨ ਵਿੱਚ ਸ਼ਾਮਿਲ ਰਹੇ ਹਨ । ਇਸ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਉਹ ਰੰਧਾਵਾ ਸਮੇਤ ਉਸ ਦੇ ਕੁਝ ਸਾਥੀਆਂ ਸਮੇਤ ਗੈਰ-ਕਾਨੂੰਨੀ ਕਾਰਵਾਈਆਂ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਨਾਵਾਂ ਦਾ ਖੁਲਾਸਾ ਕਰਨ ਅਤੇ ਵੇਰਵੇ ਦੇਣ ਲਈ ਤਿਆਰ ਹਨ । ਇਸ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਮੈਂ ਕੈਪਟਨ ਦੀ ਮਨਜ਼ੂਰੀ ਦਾ ਸਵਾਗਤ ਕਰਦਾ ਹਾਂ।
ਇਹ ਵੀ ਪੜ੍ਹੋ: ਪੰਜਾਬ ‘ਚ ਜ਼ਿਮਨੀ ਚੋਣਾਂ ਲਈ 23 ਜੂਨ ਨੂੰ ਹੋਵੇਗੀ ਵੋਟਿੰਗ, 26 ਨੂੰ ਆਉਣਗੇ ਨਤੀਜੇ
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸੀਐਮ ਦੀ ਕੁਰਸੀ ਤੋਂ ਹਟਾਉਣ ਤੋਂ ਬਾਅਦ ਉਨ੍ਹਾਂ ਨੇ ਕਈ ਖੁਲਾਸੇ ਕੀਤੇ ਸਨ। ਕੈਪਟਨ ਨੇ ਕਿਹਾ ਸੀ ਕਿ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਰੇਤ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਹਨ। ਜਿਨ੍ਹਾਂ ਦੇ ਨਾਂ ਉਨ੍ਹਾਂ ਦੇ ਕੋਲ ਹਨ। ਉਨ੍ਹਾਂ ਨੇ ਇਸ ਬਾਰੇ ਕਾਂਗਰਸ ਹਾਈਕਮਾਨ ਨੂੰ ਵੀ ਦੱਸਿਆ ਸੀ। ਉਥੋਂ ਕੋਈ ਜਵਾਬ ਨਹੀਂ ਮਿਲਿਆ । ਕੈਪਟਨ ਨੇ ਉਨ੍ਹਾਂ ਖਿਲਾਫ ਕਾਰਵਾਈ ਨਾ ਕਰਨ ਦਾ ਅਫਸੋਸ ਵੀ ਜ਼ਾਹਰ ਕੀਤਾ । ਇਸ ਪਿੱਛੇ ਕੈਪਟਨ ਨੇ ਪਾਰਟੀ ਦੀ ਸਾਖ ਨੂੰ ਮਜਬੂਰੀ ਦੱਸਿਆ ਸੀ।
ਵੀਡੀਓ ਲਈ ਕਲਿੱਕ ਕਰੋ -: