ਵਿਧਾਨ ਸਭਾ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਦੂਜੇ ਪਾਸੇ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਨਾਂ ਐਲਾਨੇ ਜਾ ਰਹੇ ਹਨ। ਇਸੇ ਕੜੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵੱਲੋਂ ਤੀਜੀ ਸੂਚੀ ਜਾਰੀ ਕਰਦੇ ਹੋਏ 7 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ।
ਦੱਸ ਦੇਈਏ ਕਿ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਦੇ 6 ਉਮੀਦਵਾਰਾਂ ਵੱਲੋਂ ਹਾਕੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਵੱਲੋਂ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਦੀ ਇੱਛਾ ਪ੍ਰਗਟਾਈ ਗਈ ਹੈ।
ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਸ਼ਹਿਰੀ, ਲੁਧਿਆਣਾ ਉੱਤਰੀ, ਲੁਧਿਆਣਾ ਸਾਊਥ ਤੇ ਆਤਮ ਨਗਰ ਸੀਟ ਤੋਂ ਉਮੀਦਵਾਰਾਂ ਨੇ ਕਮਲ ਦੇ ਚੋਣ ਨਿਸ਼ਾਨ ਦੀ ਮੰਗ ਕੀਤੀ ਹੈ। ਇਨ੍ਹਾਂ ਤੋਂ ਇਲਾਵਾ 2 ਹੋਰ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਵੱਲੋਂ ਇਸੇ ਤਰ੍ਹਾਂ ਦੀ ਮੰਗ ਕੀਤੀ ਗਈ ਹੈ। ਇਨ੍ਹਾਂ ਉਮੀਦਵਾਰਾਂ ਦਾ ਕਹਿਣਾ ਹੈ ਕਿ ਸ਼ਹਿਰੀ ਸੀਟਾਂ ਹੋਣ ਦੇ ਕਾਰਨ ਉਹ ਭਾਜਪਾ ਦੇ ਨਿਸ਼ਾਨ ‘ਤੇ ਚੋਣਾਂ ਲੜਨਾ ਚਾਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸ ਦੇਈਏ ਕਿ ਪੰਜਾਬ ਵਿੱਚ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ ਭਾਜਪਾ ਨਾਲ ਮਿਲ ਕੇ ਚੋਣਾਂ ਲੜ ਰਹੇ ਹਨ। ਜਿਸ ਵਿੱਚ ਸੁਖਦੇਵ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੀ ਨਾਲ ਲੜ ਰਹੀ ਹੈ। ਇਸ ਗਠਜੋੜ ਵਿੱਚ ਭਾਜਪਾ 65, ਕੈਪਟਨ ਦੀ ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ‘ਤੇ ਚੋਣਾਂ ਲੜ ਰਹੀ ਹੈ।