ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ ਐਤਵਾਰ ਸਵੇਰ 8 ਵਜੇ ਤੋਂ ਵੋਟਿੰਗ ਦੀ ਪ੍ਰਕਿਰਿਆ ਜਾਰੀ ਹੈ। ਸੂਬੇ ਦੇ ਲੋਕਾਂ ਵੱਲੋਂ ਉਤਸ਼ਾਹ ਦੇ ਨਾਲ ਵੋਟਾਂ ਪਾਈਆਂ ਜਾ ਰਹੀਆਂ ਹਨ। ਇਸੇ ਵਿਚਾਲੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਹਲਕਾ ਪਟਿਆਲਾ ਸ਼ਹਿਰੀ ਤੋਂ ਆਪਣੇ ਪਰਿਵਾਰ ਸਮੇਤ ਵੋਟ ਪਾਈ । ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਵੋਟ ਪਾਉਣ ਮਗਰੋਂ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਵੱਧ ਚੜ੍ਹ ਕੇ ਵੋਟ ਪਾਉਣ ਦੀ ਅਪੀਲ ਵੀ ਕੀਤੀ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੋਟ ਪਾਉਣ ਮਗਰੋਂ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਨਾਲ ਆਪਣੀ ਵੋਟ ਪਾ ਕੇ ਆਏ ਹਨ। ਉਨ੍ਹਾਂ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਦੀ ਸੁਰੱਖਿਆ ਤੇ ਖੁਸ਼ਹਾਲੀ ਲਈ ਵੱਡੀ ਗਿਣਤੀ ਵਿੱਚ ਵੋਟ ਪਾਉਣ । ਇਸ ਤੋਂ ਇਲਾਵਾ ਕੈਪਟਨੇ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਾਡੀ ਹੂੰਝਾਫੇਰ ਜਿੱਤ ਹੋਵੇਗੀ ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੇ ਲਈ 1,304 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੈ । ਇਸ ਵਾਰ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੀ ਚੋਣ ਮੈਦਾਨ ਵਿੱਚ ਇੱਕ ਦੂਜੇ ਨੂੰ ਪੂਰੀ ਟੱਕਰ ਦੇ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: