ਮੋਗਾ ਵਿਖੇ ਅੱਜ ਯਾਨੀ ਕਿ ਵੀਰਵਾਰ ਸਵੇਰੇ ਦੋ ਬੱਸਾਂ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ।
ਦਰਅਸਲ, ਇਸ ਘਟਨਾ ‘ਤੇ ਦੁੱਖ ਪ੍ਰਗਟਾਉਂਦਿਆਂ ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਇਸ ਹਾਦਸੇ ਵਿੱਚ 5 ਕਾਂਗਰਸੀ ਵਰਕਰਾਂ ਦੇ ਮਾਰੇ ਦੀ ਖਬਰ ਸੁਣ ਕੇ ਬੇਹੱਦ ਦੁੱਖ ਹੋਇਆ ਹੈ ਤੇ ਕਈ ਲੋਕ ਇਸ ਵਿੱਚ ਗੰਭੀਰ ਜ਼ਖ਼ਮੀ ਹੋਏ ਹਨ ।
ਇਸਦੇ ਨਾਲ ਹੀ ਕੈਪਟਨ ਨੇ ਮੋਗਾ ਜ਼ਿਲ੍ਹੇ ਦੇ ਡੀ.ਸੀ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੂਰੀ ਮੈਡੀਕਲ ਸੇਵਾਵਾਂ ਦਿੱਤੀਆਂ ਜਾਣ ਤੇ ਇਸ ਸਬੰਧੀ ਇੱਕ ਰਿਪੋਰਟ ਸਰਕਾਰ ਨੂੰ ਵੀ ਭੇਜੀ ਜਾਵੇ ।
ਇਹ ਵੀ ਪੜ੍ਹੋ: ਖਤਮ ਹੋਈਆਂ ਕੈਪਟਨ ‘ਤੇ ਸਿੱਧੂ ਵਿਚਕਾਰ ਦੂਰੀਆਂ ! CM ਦੀ ਚਾਹ ਪਾਰਟੀ ‘ਚ ਪਹੁੰਚੇ ਨਵਜੋਤ ਸਿੰਘ ਸਿੱਧੂ
ਦੱਸ ਦੇਈਏ ਕਿ ਕਿ ਅੱਜ ਸਵੇਰੇ ਮੋਗਾ ਤੋਂ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਵਿੱਚ ਸ਼ਮੂਲੀਅਤ ਕਰਨ ਜਾ ਰਹੇ ਕਾਂਗਰਸੀਆਂ ਨਾਲ ਭਰੀ ਇੱਕ ਪ੍ਰਾਈਵੇਟ ਬੱਸ ਦੀ ਸਰਕਾਰੀ ਬੱਸ ਨਾਲ ਟੱਕਰ ਹੋ ਗਈ, ਜਿਸ ਵਿੱਚ 5 ਲੋਕਾਂ ਦੀ ਮੌਤ ਹੋ ਗਈ ਅਤੇ 20 ਲੋਕ ਦੇ ਜ਼ਖ਼ਮੀ ਹੋ ਗਏ ਹਨ ।
ਇਹ ਵੀ ਦੇਖੋ: ਪੰਜਾਬ ਦਾ ਸ਼ਖਸ ਰਾਜਸਥਾਨ ‘ਚ ਗ਼ੁਲਾਮ, 11 ਸਾਲਾਂ ਬਾਅਦ ਮਿਲਿਆ ਪਰਿਵਾਰ, ਦੇਖ ਕੇ ਭੁੱਬਾਂ ਮਾਰ ਰੋ ਪਿਆ