ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਕੁਝ ਹੀ ਦਿਨ ਬਾਕੀ ਹਨ । ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦਾ ਮੰਨਣਾ ਹੈ ਕਿ ਇਨ੍ਹਾਂ ਚੋਣਾਂ ਵਿੱਚ ਕਿਸੇ ਇੱਕ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਨੇਤਾ ਤੇ ਨਵੇਂ ਚਿਹਰੇ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ, ਜਿਸ ਕਾਰਨ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਉਨ੍ਹਾਂ ਦੀ ਪਾਰਟੀ ਦੇ ਗੱਠਜੋੜ ਦੀ ਸਥਿਤੀ ਮਜ਼ਬੂਤ ਹੋ ਰਹੀ ਹੈ।
ਇਸ ਤੋਂ ਅੱਗੇ ਉਹ ਪੰਜਾਬ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਮੇਰੀ ਇਹ ਇੱਛਾ ਮੈਨੂੰ ਹੋਰ ਕੰਮ ਕਰਨ ਦੀ ਊਰਜਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮੈਂ ਹਾਲੇ ਸੇਵਾਮੁਕਤ ਹੋਣ ਲਈ ਤਿਆਰ ਨਹੀਂ ਹਾਂ। ਮੈਂ ਆਪਣੇ ਲੋਕਾਂ ਲਈ ਕੰਮ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿਨੋਂ-ਦਿਨ ਨਿਘਾਰ ਵੱਲ ਜਾ ਰਹੀ ਹੈ ਅਤੇ ਕਾਂਗਰਸ ਦਾ ਪ੍ਰਦਰਸ਼ਨ ਵੀ ਡਿੱਗ ਰਿਹਾ ਹੈ।
ਦੱਸ ਦੇਈਏ ਕਿ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਭਾਜਪਾ ਤੇ ਸੰਯੁਕਤ ਅਕਾਲੀ ਦਲ ਨਾਲ ਗਠਜੋੜ ਕਰ ਕੇ ਚੋਣ ਮੈਦਾਨ ਵਿੱਚ ਉਤਰੀ ਹੈ। ਜਿਸ ਵਿੱਚ ਸੁਖਦੇਵ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੀ ਨਾਲ ਲੜ ਰਹੀ ਹੈ। ਇਸ ਗਠਜੋੜ ਵਿੱਚ ਭਾਜਪਾ 65, ਕੈਪਟਨ ਦੀ ਪੰਜਾਬ ਲੋਕ ਕਾਂਗਰਸ 37 ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ 15 ਸੀਟਾਂ ‘ਤੇ ਚੋਣਾਂ ਲੜ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: