ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਵਿੱਚ ਸ਼ਾਮਿਲ ਹੋਣ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਕੈਪਟਨ ਸ਼ੁੱਕਰਵਾਰ ਨੂੰ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ। ਕੈਪਟਨ ਆਪਣੇ ਪੁੱਤਰ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ ਅਤੇ ਪੋਤੇ ਨਿਰਵਾਣ ਸਿੰਘ ਨਾਲ ਭਾਜਪਾ ਦਾ ਪੱਲਾ ਫੜਨ ਜਾ ਰਹੇ ਹਨ । ਉਨ੍ਹਾਂ ਦੀ ਪਾਰਟੀ ਦਾ ਅਧਿਕਾਰਤ ਤੌਰ ‘ਤੇ 19 ਸਤੰਬਰ ਨੂੰ ਭਾਜਪਾ ਵਿੱਚ ਰਲੇਵਾਂ ਹੋ ਜਾਵੇਗਾ ।
ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਕਿਆਸ ਲਗਾਏ ਜਾ ਰਹੇ ਸਨ ਕਿ ਕੈਪਟਨ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ, ਪਰ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਵਿੱਚ ਰਲੇਵੇਂ ਦੇ ਸਵਾਲ ਨੂੰ ਰੱਦ ਕਿਹਾ ਸੀ ਕਿ ਅਜਿਹਾ ਕੁਝ ਨਹੀਂ ਹੋਣ ਜਾ ਰਿਹਾ। ਇਸ ਮੁਲਾਕਾਤ ਤੋਂ ਬਾਅਦ ਕੈਪਟਨ ਨੇ ਇੱਕ ਫੋਟੋ ਸੋਸ਼ਲ ਮੀਡੀਆ ‘ਤੇ ਸਾਂਝੀ ਕਰਦਿਆਂ ਲਿਖਿਆ ਸੀ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਨਾਲ ਰਾਸ਼ਟਰੀ ਸੁਰੱਖਿਆ, ਪੰਜਾਬ ਵਿੱਚ ਨਾਰਕੋ ਅੱਤਵਾਦ ਦੇ ਵੱਧ ਰਹੇ ਮਾਮਲਿਆਂ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਦੇ ਰੂਪ-ਰੇਖਾ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ ! ਨਿੱਜੀ ਹਸਪਤਾਲ ‘ਚ ਕਰਵਾਏ ਗਏ ਦਾਖਲ
ਦੱਸ ਦੇਈਏ ਕਿ ਜਦੋਂ ਕੈਪਟਨ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਕੈਪਟਨ ਨੇ ਕਾਂਗਰਸ ਨੂੰ ਸਦਾ ਲਈ ਅਲਵਿਦਾ ਆਖ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾ ਲਈ ਸੀ । ਹਾਲਾਂਕਿ ਕਾਂਗਰਸ ਛੱਡਣ ਦੇ ਕਈ ਦਿਨਾਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਦਾ ਐਲਾਨ ਕੀਤਾ ਅਤੇ ਬਾਅਦ ਵਿੱਚ ਭਾਜਪਾ ਨੂੰ ਸਮਰਥਨ ਦੇਣ ਦੀ ਗੱਲ ਕਹੀ ਸੀ ।
ਵੀਡੀਓ ਲਈ ਕਲਿੱਕ ਕਰੋ -: