ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਕਾਫੀ ਗਰਮਾਈ ਹੋਈ ਹੈ। ਪਾਰਟੀ ਉਮੀਦਵਾਰਾਂ ਵੱਲੋਂ ਇੱਕ-ਦੂਜੇ ਖਿਲਾਫ਼ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਇਸੇ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚੰਨੀ ‘ਤੇ ਨਿਸ਼ਾਨਾ ਸਾਧਿਆ ਗਿਆ ਹੈ। ਕੈਪਟਨ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ CM ਚੰਨੀ ਦੀ ਰੇਤ ਮਾਫੀਆ ਵਿੱਚ ਸ਼ਮੂਲੀਅਤ ਰਹੀ ਹੈ ਅਤੇ ਕਈ ਹੋਰ ਵਿਧਾਇਕ ਵੀ ਇਸ ਧੰਦੇ ਵਿੱਚ ਸਨ ।
ਇਸ ਤੋਂ ਅੱਗੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਸੋਨੀਆ ਗਾਂਧੀ ਤੋਂ ਮਨਜ਼ੂਰੀ ਨਾ ਮਿਲਣ ਕਰਕੇ ਉਹ ਰੇਤ ਮਾਫੀਆ ਵਿੱਚ ਸ਼ਾਮਿਲ ਵਿਧਾਇਕਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਸਕੇ ਸਨ। ਉਨ੍ਹਾਂ ਕਿਹਾ ਕਿ ਚੰਨੀ ਦੀ ਰੇਤ ਮਾਫੀਆ ਵਿੱਚ ਸ਼ਮੂਲੀਅਤ ਨੇ ਉਸ ਨੂੰ ਪੰਜਾਬ ਦੀ ਸੱਤਾ ਧਿਰ ਦੇ ਇੱਕ ਅਯੋਗ ਵਿਅਕਤੀ ਵਜੋਂ ਬੇਨਕਾਬ ਕੀਤਾ ਹੈ।
ਇਹ ਵੀ ਪੜ੍ਹੋ: ਕੇਜਰੀਵਾਲ ਨੇ ਜਤਾਇਆ ਖਦਸ਼ਾ, ਪੰਜਾਬ ਚੋਣਾਂ ਤੋਂ ਪਹਿਲਾਂ ਸਤੇਂਦਰ ਜੈਨ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ ED
ਦੱਸ ਦੇਈਏ ਕਿ ਕੈਪਟਨ ਨੇ CM ਚੰਨੀ ਤੋਂ ਇਲਾਵਾ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਿਰਫ਼ ਇੱਕ ਕਾਮੇਡੀਅਨ ਹੈ ਤੇ ਪਾਕਿਸਤਾਨ ਨਾਲ 600 ਕਿਲੋਮੀਟਰ ਦੀ ਸਰਹੱਦ ਨਾਲ ਲੱਗਦੇ ਪੰਜਾਬ ਨੂੰ ਕਾਮੇਡੀਅਨਾਂ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਲੋਕ ਉਸਦੇ ਭੁਲੇਖੇ ਵਿੱਚ ਨਹੀਂ ਆਉਣਗੇ।
ਵੀਡੀਓ ਲਈ ਕਲਿੱਕ ਕਰੋ -: