ਪੰਜਾਬ ‘ਚ ਕੁੱਝ ਮਹੀਨਿਆਂ ਤੱਕ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ, ਇੰਨ੍ਹਾਂ ਚੋਣਾਂ ਨੂੰ ਲੈ ਕੇ ਸਿਆਸੀ ਪਾਰਾ ਵੀ ਚੜ੍ਹਦਾ ਜਾ ਰਿਹਾ ਹੈ। ਜਿੱਥੇ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ, ਉੱਥੇ ਹੀ ਪਾਰਟੀਆਂ ‘ਚ ਆਉਣ ਜਾਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ।
ਵੀਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਸਪਸ਼ਟ ਕਰ ਦਿੱਤਾ ਹੈ ਕਿ ਉਹ ਪਟਿਆਲਾ ਹਲਕੇ ਤੋਂ ਹੀ ਵਿਧਾਨ ਸਭਾ ਚੋਣ ਲੜਨਗੇ। ਵੀਰਵਾਰ ਨੂੰ ਸਮਾਣਾ ਦੇ ਵਿੱਚ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਇਹ ਬਿਆਨ ਦਿੱਤਾ ਹੈ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਤੇ ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਨਾਮ ਦੀ ਨਵੀ ਪਾਰਟੀ ਬਣਾਈ ਹੈ। ਕੈਪਟਨ ਦੀ ਪੰਜਾਬ ਲੋਕ ਕਾਂਗਰਸ ਆਪਣੀਆਂ ਪਹਿਲੀਆਂ ਚੋਣਾਂ ਸੁਖਦੇਵ ਸਿੰਘ ਢੀਂਡਸਾ ਅਤੇ ਭਾਜਪਾ ਦੇ ਨਾਲ ਮਿਲ ਕੇ ਲੜ ਰਹੀ ਹੈ।
ਪਾਰਟੀਆਂ ਦੇ ਵਿਚਕਾਰ ਗੱਠਜੋੜ ਦਾ ਰਸਮੀ ਐਲਾਨ ਵੀ ਹੋ ਚੁੱਕਾ ਹੈ। ਪਰ ਅਜੇ ਤੱਕ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਵੀ ਅਧਿਕਾਰਿਤ ਬਿਆਨ ਸਾਹਮਣੇ ਨਹੀਂ ਆਇਆ ਹੈ। ਪਰ ਇਸ ਵਿਚਕਾਰ ਕੈਪਟਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਪਟਿਆਲਾ ਛੱਡ ਕੇ ਕੀਤੇ ਵੀ ਨਹੀਂ ਜਾਣਗੇ। 1980 ਵਿੱਚ ਕੈਪਟਨ ਅਮਰਿੰਦਰ ਸਿੰਘ ਦਾ ਸਿਆਸੀ ਸਫਰ ਵੀ ਪਟਿਆਲਾ ਤੋਂ ਹੀ ਸ਼ੁਰੂ ਹੋਇਆ ਸੀ। ਉਨ੍ਹਾਂ ਨੇ ਪਟਿਆਲਾ ਤੋਂ ਹੀ ਲੋਕਸਭਾ ਦੀ ਚੋਣ ਲੜੀ ਸੀ ‘ਤੇ ਜਿੱਤ ਪ੍ਰਾਪਤ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -: