ਕੈਪਟਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਕਰਾਰੀ ਹਾਰ ਲਈ ਉਨ੍ਹਾਂ ਦੇ ਸਾਢੇ 4 ਸਾਲਾਂ ਦੇ ਕਾਰਜਕਾਲ ਨੂੰ ਜ਼ਿੰਮੇਵਾਰ ਠਹਿਰਾਉਣ ਲਈ ਰਣਦੀਪ ਸਿੰਘ ਸੂਰਜੇਵਾਲਾ ‘ਤੇ ਪਲਟਵਾਰ ਕੀਤਾ ਹੈ। ਪੰਜਾਬ ਦੇ ਦੋ ਵਾਰ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਸ਼ਾਨਾ ਵਿੰਨ੍ਹਦੇ ਕਿਹਾ ਕਿ ਕਾਂਗਰਸ ਲੀਡਰਸ਼ਿਪ ਕਦੇ ਵੀ ਨਹੀਂ ਸਿਖੇਗੀ। ਉਨ੍ਹਾਂ ਪੁੱਛਿਆ ਕਿ ਫਿਰ ਯੂਪੀ ਵਿੱਚ ਨਮੋਸ਼ੀ ਭਰੀ ਹਾਰ ਲਈ ਕੌਣ ਜ਼ਿੰਮੇਵਾਰ ਹੈ? ਮਣੀਪੁਰ, ਗੋਆ ਅਤੇ ਉਤਰਾਖੰਡ ਬਾਰੇ ਕੀ ਕਹੋਗੇ?
ਗੌਰਤਲਬ ਹੈ ਕਿ ਉੱਤਰ ਪ੍ਰਦੇਸ਼ (ਯੂਪੀ), ਮਣੀਪੁਰ, ਗੋਆ ਤੇ ਉਤਰਾਖੰਡ ਵਿੱਚ ਵੀ ਕਾਂਗਰਸ ਸਰਕਾਰ ਬਣਾਉਣ ਲਈ ਸੀਟਾਂ ਨਹੀਂ ਜਿੱਤ ਸਕੀ। ਉੱਥੇ ਹੀ, ਪੰਜਾਬ ਵਿੱਚ ਹਾਰ ਲਈ ਸੂਰਜੇਵਾਲਾ ਨੇ ਕੈਪਟਨ ਦੇ ਕਾਰਜਕਾਲ ਨੂੰ ਜ਼ਿੰਮੇਵਾਰ ਦੱਸਿਆ ਸੀ। ਸੂਰਜੇਵਾਲਾ ਦਾ ਕਹਿਣਾ ਸੀ ਕਿ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਨਵੀਂ ਲੀਡਰਸ਼ਿਪ ਦਿੱਤੀ ਸੀ, ਜੋ ਮਿੱਟੀ ਨਾਲ ਜੁੜੇ ਹੋਏ ਨੇਤਾ ਸਨ ਪਰ ਕੈਪਟਨ ਅਮਰਿੰਦਰ ਸਿੰਘ ਦੇ 4.5 ਸਾਲਾਂ ਦੇ ਨਾਕਾਮ ਕਾਰਜਕਾਲ ਕਾਰਨ ਲੋਕਾਂ ਨੇ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਈਆਂ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਪੰਜਾਬ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਾ ਮੂੰਹ ਵੇਖਣਾ ਪਿਆ ਹੈ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚਮਕੌਰ ਸਾਹਿਬ ਤੇ ਭਦੌੜ ਦੋਵੇੇਂ ਹੀ ਵਿਧਾਨ ਸਭਾ ਸੀਟਾਂ ਤੋਂ ਹਾਰ ਗਏ ਹਨ। ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅੰਮ੍ਰਿਤਸਰ ਈਸਟ ਸੀਟ ਤੋਂ ਹਾਰ ਮਿਲੀ ਹੈ।