ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ਮੁਲਤਵੀ ਹੋ ਗਈ ਹੈ। ਪੀਐਮ ਮੋਦੀ ਬੁੱਧਵਾਰ ਨੂੰ ਪੰਜਾਬ ਪਹੁੰਚੇ ਸਨ, ਜਿਸ ਤੋਂ ਸੁਰੱਖਿਆ ਪ੍ਰਬੰਧਾਂ ਕਾਰਨ ਉਨ੍ਹਾਂ ਦੀ ਰੈਲੀ ਨੂੰ ਮੁਲਤਵੀ ਕਰ ਦਿੱਤਾ ਗਿਆ।
ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਸਿਆਸਤ ਵੀ ਭਖ ਗਈ ਹੈ। ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ PM ਮੋਦੀ ਦੀ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਵਿੱਚ ਕਮੀ ਸੀ। ਇਹ ਪੰਜਾਬ ਸਰਕਾਰ ਦੀ ਨਾਕਾਮੀ ਹੈ, ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੋਵਾਂ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਸਰਕਾਰ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ।
ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਨੇ ਟਵਿੱਟਰ ‘ਤੇ ਵੀ ਪੰਜਾਬ ਸਰਕਾਰ ਨੂੰ ਘੇਰਿਆ ਹੈ। ਕੈਪਟਨ ਨੇ ਟਵੀਟ ਕਰ ਕਿਹਾ ਕਿ, “ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਖਾਸ ਤੌਰ ‘ਤੇ। ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਪੰਜਾਬ। ਜਦੋਂ ਤੁਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਨਿਰਵਿਘਨ ਰਸਤਾ ਨਹੀਂ ਦੇ ਸਕਦੇ ਅਤੇ ਉਹ ਵੀ ਪਾਕਿਸਤਾਨ ਦੀ ਸਰਹੱਦ ਤੋਂ ਸਿਰਫ 10 ਕਿਲੋਮੀਟਰ ਦੂਰ, ਤੁਹਾਨੂੰ ਅਹੁਦੇ ‘ਤੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਤੁਹਾਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ!”
ਵੀਡੀਓ ਲਈ ਕਲਿੱਕ ਕਰੋ -: