ਲੁਧਿਆਣਾ ਸਥਿਤ ਕੋਰਟ ਕੰਪਲੈਕਸ ਵਿੱਚ ਵੀਰਵਾਰ ਨੂੰ ਧਮਾਕਾ ਹੋ ਗਿਆ ਹੈ। ਜਿਸ ਵਿੱਚ ਕੁਝ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ। ਉਨ੍ਹਾਂ ਵੱਲੋਂ ਟਵੀਟ ਕਰ ਕੇ ਜ਼ਖਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ ।
ਦੱਸ ਦੇਈਏ ਕਿ ਇਹ ਧਮਾਕਾ ਕੋਰਟ ਦੀ ਤੀਜੀ ਮੰਜ਼ਿਲ ‘ਤੇ ਹੋਇਆ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਗ੍ਰਾਊਂਡ ਫਲੋਰ ‘ਤੇ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਤੱਕ ਟੁੱਟ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਧਮਾਕੇ ਵਿੱਚ 2 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਕੁਝ ਜ਼ਖਮੀ ਹਨ।
ਇਹ ਵੀ ਪੜ੍ਹੋ: Omicron : ਭਾਰਤ ‘ਚ 5 ਦਿਨਾਂ ‘ਚ ਦੁੱਗਣੇ ਹੋਏ ਮਾਮਲੇ, WHO ਨੇ ਇਸ ਖ਼ਤਰੇ ਬਾਰੇ ਦਿੱਤੀ ਚੇਤਾਵਨੀ
ਇਸ ਹਾਦਸੇ ਦੇ ਚਸ਼ਮਦੀਦਾਂ ਅਨੁਸਾਰ ਇਹ ਧਮਾਕਾ ਕੋਰਟ ਦੇ ਬਾਥਰੂਮ ਵਿੱਚ ਹੋਇਆ ਹੈ। ਉਨ੍ਹਾਂ ਨੇ ਦਾਅਵਾ ਕਰਦਿਆਂ ਕਿਹਾ ਕਿ ਕਿਸੇ ਵਿਅਕਤੀ ਵੱਲੋਂ ਇਸ ਨੂੰ ਅੰਜ਼ਾਮ ਦਿੱਤਾ ਗਿਆ ਹੈ। ਇਹ ਹਾਦਸਾ ਦੁਪਹਿਰ ਕਰੀਬ 12.45 ਵਜੇ ਵਾਪਰਿਆ ਹੈ। ਫਿਲਹਾਲ ਪੁਲਿਸ ਵੱਲੋਂ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: