ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਰਾਤੋ ਰਾਤ ਇੱਕ ਵੱਡੀ ਕਾਰਵਾਈ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਜਿਸ ਤੋਂ ਬਾਅਦ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਆਗੂ ‘ਤੇ ਕੀਤੀ ਗਈ ਇਸ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਉਹ ਡਰੱਗਜ਼ ਮਾਮਲੇ ਬਾਰੇ ਹਰ ਪਹਿਲੂ ਨੂੰ ਡੂੰਘਾਈ ਨਾਲ ਜਾਣਦੇ ਹਨ, ਬਿਨਾਂ ਕਿਸੇ ਗਵਾਹੀ ਅਤੇ ਬਿਨਾਂ ਕਿਸੇ ਸਬੂਤ ਤੋਂ ਪਰਚਾ ਦਰਜ ਕਰਨਾ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਿਆਸੀ ਦੁਸਮਣੀ ਕੱਢਣ ਲਈ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕੇਸ ਇੱਕ ਲਿਫ਼ਾਫ਼ੇ ‘ਚ ਸੀਲ ਬੰਦ ਹਾਈਕੋਰਟ ‘ਚ ਪਿਆ ਹੈ ਇਸ ਲਈ ਕਿਸ ਅਧਾਰ ‘ਤੇ ਪਰਚਾ ਦਰਜ ਕੀਤਾ ਗਿਆ ਹੈ। ਇਸ ਦੇਸ਼ ਵਿੱਚ ਕੋਈ ਕਾਨੂੰਨ ਨਹੀਂ ਹੈ। ਤੁਸੀਂ ਬਿਨਾਂ ਕਿਸੇ ਸਬੂਤ ਦੇ ਕਿਸੇ ‘ਤੇ ਪਰਚਾ ਕਿਵੇਂ ਕਰ ਸਕਦੇ ਹੋ।
ਇਸ ਤੋਂ ਪਹਿਲਾ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਵੀ ਇਸ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਤ ਦੱਸਿਆ ਹੈ। ਸ਼੍ਰੋਮਣੀ ਅਕਾਲੀ ਦਲ ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਖਿਲਾਫ ਦਰਜ ਕੀਤੀ ਗਈ ਐਫਆਈਆਰ ਨੂੰ ਬਦਲੇ ਦੀ ਰਾਜਨੀਤੀ ਕਰਾਰ ਦਿੱਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅਮਨ ਸ਼ਾਂਤੀ ਚਾਹੁੰਦਾ ਹੈ, ਪਰ ਮੌਜੂਦਾ ਸਰਕਾਰ ਬਦਲੇ ਦੀ ਰਾਜਨੀਤੀ ਨਾਲ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਸ ਤਰਾਂ ਇੱਕ ਨਵੀ ਭਾਜੀ ਪਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:

Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
