ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਮੋਟਰਸਾਈਕਲ ਨੂੰ ਟੱਕਰ ਮਾਰ ਕੇ ਭੱਜ ਰਿਹਾ ਕਾਰ ਸਵਾਰ ਪਿੰਡ ਅਮੀਰ ਖਾਸ ਦੇ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਿਆ। ਜਿਸ ਮੋਟਰਸਾਈਕਲ ਨੂੰ ਕਾਰ ਨੇ ਟੱਕਰ ਮਾਰੀ ਸੀ, ਉਸ ਤੇ ਪਤੀ-ਪਤਨੀ ਆਪਣੇ 2 ਬੱਚਿਆਂ ਨਾਲ ਜਾ ਰਹੇ ਸਨ। ਇੱਕ ਬੱਚੇ ਦੀ ਉਮਰ ਤਿੰਨ ਸਾਲ ਤੇ ਦੂਜੇ ਬੱਚਾ 2 ਮਹੀਨੇ ਦਾ ਹੈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਸਾਰੇ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਲੋਕਾਂ ਵੱਲੋਂ ਕਾਰ ਚਾਲਕ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਿਕ ਜਲਾਲਾਬਾਦ ਦੇ ਫਿਰੋਜ਼ਪੁਰ ਫਾਜ਼ਿਲਕਾ ਹਾਈਵੇਅ ‘ਤੇ ਇੱਕ ਮੋਟਰਸਾਈਕਲ ਤੇ ਪਤੀ ਪਤਨੀ ਆਪਣੇ ਦੋ ਬੱਚਿਆਂ ਦੇ ਨਾਲ ਜਾ ਰਹੇ ਸਨ। ਇਸੇ ਦੌਰਾਨ ਪਿੱਛੇ ਇੱਕ ਕਾਰ ਆਈ ਜਿਸ ਨੂੰ ਚਲਾ ਰਹੇ ਸ਼ਖਸ ਨੇ ਲਾਪਰਵਾਹੀ ਦੇ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੇ ਵਿੱਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਏ ਅਤੇ ਕਾਰ ਸਵਾਰ ਨੇ ਉਥੋਂ ਕਾਰ ਸਮੇਤ ਭੱਜਣ ਦੀ ਕੋਸ਼ਿਸ਼ ਕੀਤੀ ਪਰ ਅੱਗੇ ਜਾ ਕੇ ਥਾਣਾ ਅਮੀਰ ਖਾਸ ਦੇ ਨਜ਼ਦੀਕ ਨਹਿਰ ਪੁਲੀ ਕੋਲੇ ਕਾਰ ਕੰਟਰੋਲ ਤੋਂ ਬਾਹਰ ਹੋ ਕੇ ਸੜਕ ਦੇ ਕੰਢੇ ਦਰਖਤ ‘ਚ ਜਾ ਵੱਜੀ ਜਿਸ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਨੂੰ ਕਾਬੂ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਮੋਗਾ ਸੈ**ਸ ਸਕੈਂਡਲ ਕੇਸ: ਕੋਰਟ ਨੇ 4 ਮੁਲਜ਼ਮਾਂ ਨੂੰ 5-5 ਸਾਲ ਦੀ ਸੁਣਾਈ ਸਜ਼ਾ, ਲਗਾਇਆ 2-2 ਲੱਖ ਰੁ: ਦਾ ਜੁਰਮਾਨਾ
ਮੋਟਰਸਾਈਕਲ ਚਾਲਕ ਦੇ ਭਰਾ ਨੇ ਦੱਸਿਆ ਕਿ ਕਾਰ ਇੱਕ ਫੌਜੀ ਚਲਾ ਰਿਹਾ ਸੀ ਅਤੇ ਉਸ ਦੇ ਸ਼ਰਾਬ ਪੀਤੀ ਹੋਈ ਸੀ। ਇਨਾ ਹੀ ਨਹੀਂ ਉਸ ਦੀ ਕਾਰ ਦੇ ਵਿੱਚ ਵੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਹੋਈਆਂ ਹਨ। ਪਰਿਵਾਰ ਨੇ ਦੱਸਿਆ ਕਿ ਹਾਦਸੇ ਦੌਰਾਨ ਇੱਕ ਬੱਚੇ ਅਤੇ ਔਰਤ ਦੇ ਗੰਭੀਰ ਸੱਟਾਂ ਲੱਗੀਆਂ ਜਿਨਾਂ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
