ਫਿਰੋਜ਼ਪੁਰ-ਫਾਜ਼ਿਲਕਾ ਜੀਟੀ ਰੋਡ ‘ਤੇ ਪੈਂਦੇ ਪਿੰਡ ਮੋਹਨ ਕੇ ਹਿਠਾੜ ਵਿਖੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋਈ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਪਿੰਡ ਪਾਲੀਵਾਲਾ ਜਲਾਲਾਬਾਦ ਵਜੋਂ ਹੋਈ ਹੈ।

ਇਸ ਘਟਨਾ ਦਾ ਪਤਾ ਚਲਦੇ ਹੀ ਹਲਕਾ ਵਿਧਾਇਕ ਫੌਜਾ ਸਿੰਘ ਸਰਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਉਹਨਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪੁਲਿਸ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ। ਪੁਲਿਸ ਨੇ ਪੀੜਿਤ ਪਰਿਵਾਰ ਦੇ ਬਿਆਨਾਂ ਦੇ ਅਧਾਰ ਤੇ ਕਾਰਵਾਈ ਸ਼ੁਰੂ ਕਰਦੇ ਹੋਏ ਕਾਰ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮ੍ਰਿਤਕ ਦੇ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ ਤੇਜ਼ ਰਫ਼ਤਾਰ ਕਾਰ ਦਾ ਕ/ਹਿਰ, ਪਹਿਲਾਂ ਮਹਿਲਾ ਤੇ ਫਿਰ ਥੋੜ੍ਹੀ ਦੂਰੀ ‘ਤੇ ਦੋ ਗੱਡੀਆਂ ਨੂੰ ਮਾ/ਰੀ ਟੱਕਰ
ਵੀਡੀਓ ਲਈ ਕਲਿੱਕ ਕਰੋ -:
























