ਜਲੰਧਰ ਅਧੀਨ ਪੈਂਦੇ ਗੁਰਾਇਆ ਵਿੱਚ ਅੱਜ ਸ਼ੁੱਕਰਵਾਰ ਸਵੇਰੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇੱਕ ਬਾਈਕ ਸਵਾਰ ਦੀ ਮੌਤ ਹੋ ਗਈ। ਇਹ ਹਾਦਸਾ ਸਵੇਰੇ 7 ਵਜੇ ਦੇ ਕਰੀਬ ਅੱਟਾ ਪਿੰਡ ਦੇ ਗੇਟ ਦੇ ਸਾਹਮਣੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ।
,
ਏਐਸਆਈ ਬਾਵਾ ਸਿੰਘ ਨੇ ਦੱਸਿਆ ਕਿ ਪਠਾਨਕੋਟ ਦਾ ਰਹਿਣ ਵਾਲਾ ਹਿਤੇਸ਼ ਸ਼ਰਮਾ, ਜੋ ਗੁਰੂਗ੍ਰਾਮ ਵਿੱਚ ਕੰਮ ਕਰਦਾ ਹੈ, ਆਪਣੀ ਗ੍ਰੈਂਡ ਕਾਰ ਵਿੱਚ ਆਪਣੇ ਪਰਿਵਾਰ ਨਾਲ ਗੁਰੂਗ੍ਰਾਮ ਜਾ ਰਿਹਾ ਸੀ। ਜਦੋਂ ਉਹ ਅੱਟਾ ਪਿੰਡ ਨੇੜੇ ਪਹੁੰਚਿਆ ਤਾਂ ਉਸ ਦੀ ਕਾਰ ਇੱਕ ਬਾਈਕ ਨਾਲ ਟਕਰਾ ਗਈ।
ਚਸ਼ਮਦੀਦਾਂ ਮੁਤਾਬਕ ਟੱਕਰ ਇੰਨੀ ਜ਼ੋਰਦਾਰ ਸੀ ਕਿ ਬਾਈਕ ਕਾਰ ਵਿੱਚ ਫਸ ਗਈ ਅਤੇ ਕਾਰ ਉਸ ਨੂੰ ਕਈ ਮੀਟਰ ਤੱਕ ਘਸੀਟਦੀ ਗਈ। ਬਾਈਕ ਸਵਾਰ ਹੇਠਾਂ ਡਿੱਗ ਪਿਆ ਅਤੇ ਗੰਭੀਰ ਜ਼ਖਮੀ ਹੋ ਗਿਆ। ਬਾਅਦ ਵਿੱਚ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : 1100 ਰੁ. ਲੈ ਕੇ ਪਤਨੀ ਲਈ ਗਹਿਣੇ ਲੈਣ ਗਿਆ ਬਜ਼ੁਰਗ, ਅੱਗੋਂ ਸੁਨਿਆਰੇ ਨੇ ਜੋ ਕੀਤਾ ਕਰ ਦੇਵੇਗਾ ਭਾਵੁਕ
ਮ੍ਰਿਤਕ ਦੀ ਪਛਾਣ ਝੱਲਮਨ ਸਿੰਘ ਵਜੋਂ ਹੋਈ ਹੈ, ਜੋ ਕਿ ਪਿੰਡ ਰੁੜਕਾ ਖੁਰਦ, ਗੁਰਾਇਆ ਦਾ ਰਹਿਣ ਵਾਲਾ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸੜਕ ‘ਤੇ ਸਪੀਡ ਕੰਟਰੋਲ ਅਤੇ ਚੌਕਸੀ ਜ਼ਰੂਰੀ ਹੈ, ਕਿਉਂਕਿ ਅਜਿਹੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੇ ਰਿਸ਼ਤੇਦਾਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: