ਕਪੂਰਥਲਾ ਦੇ ਨਡਾਲਾ-ਬੇਗੋਵਾਲ ਰੋਡ ਤੇ ਦੋ ਕਾਰਾਂ ਦਰਮਿਆਨ ਦਰਦਨਾਕ ਹਾਦਸਾ ਵਾਪਰਿਆ। ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਆਈ-20 ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਦੋਰਾਨ ਕਾਰ ਵਿੱਚ ਕਲੀਨਰ ਸਾਈਡ ਤੇ ਬੈਠੇ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ, ਜਦਕਿ ਉਕਤ ਕਾਰ ਦੇ ਡ੍ਰਾਈਵਰ ਅਤੇ ਪਿਛਲੀ ਸੀਟ ਤੇ ਬੈਠੇ ਪ੍ਰਵਾਸੀ ਮਜ਼ਦੂਰ ਜਖਮੀ ਹੋ ਗਏ।
ਇਸ ਸਬੰਧੀ ਹਾਦਸੇ ਚ ਜਖਮੀ ਹੋਏ ਪ੍ਰਵਾਸੀ ਮਜ਼ਦੂਰ ਗੋਲੂ ਪੁੱਤਰ ਪਰਮੋਦ ਵਾਸੀ ਮੁੰਗੇਰ (ਬਿਹਾਰ) ਹਾਲ ਵਾਸੀ ਨਡਾਲਾ ਨੇ ਦੱਸਿਆ ਕਿ ਮੈਂ ਆਪਣੇ ਮਾਮੇ ਰਵੀ (30) ਪੁੱਤਰ ਚਾਂਦੂ ਵਾਸੀ ਕਿਊਲ ਖਰੋੜ ਜ਼ਿਲਾ ਲਾਖੀਸਰਾਏ (ਬਿਹਾਰ) ਹਾਲ ਵਾਸੀ ਨਡਾਲਾ ਨਾਲ, ਐਲੂਮੀਨੀਅਮ ਦਾ ਕੰਮ ਕਰਦਾ ਸੀ। ਉਹ ਸੁਰਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਨਡਾਲਾ ਨਾਲ ਉਸਦੀ ਆਈ-20 ਕਾਰ PB 57 -1900 ਵਿੱਚ ਬੈਠ ਕੇ ਨੰਗਲ ਲੁਬਾਣਾ ਤੇ ਹੋਰ ਪਿੰਡਾਂ ਚ ਪੱਥਰ ਲਗਾਉਣ ਦਾ ਕੰਮ ਦੇਖ ਕੇ ਵਾਪਸ ਨਡਾਲਾ ਆ ਰਿਹਾ ਸੀ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਤੇਜ਼ ਰਫਤਾਰ ਕਾਰ ਨੇ ਮਹਿਲਾਵਾਂ ਨੂੰ ਮਾਰੀ ਟੱ.ਕਰ, ਇੱਕ ਮਹਿਲਾ ਦੀ ਮੌ.ਤ, 2 ਜ਼ਖਮੀ
ਜਦੋਂ ਉਹ ਦੁਪਿਹਰ 3 ਵਜੇ ਦੇ ਕਰੀਬ ਅੱਡਾ ਮਕਸੂਦਪੁਰ ਨੇੜੇ ਪਹੁੰਚਿਆ ਤਾਂ ਸਾਹਮਣੇ ਤੋਂ ਆ ਰਹੀ ਕਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਉਸਦੀ ਕਾਰ ਸੜਕ ਤੋਂ ਹੇਠਾਂ ਜਾ ਕੇ ਦਰਖਤ ਨਾਲ ਜਾ ਟਕਰਾਈ। ਜਿਸ ਕਾਰਨ ਕਲੀਨਰ ਵਾਲੇ ਪਾਸੇ ਬੈਠੇ ਉਸ ਦੇ ਚਾਚਾ ਰਵੀ ਦੀ ਮੌਤ ਹੋ ਗਈ, ਜਦਕਿ ਉਹ ਅਤੇ ਸੁਰਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਮਾਮਲੇ ਜਾਂਚ ਕਰ ਰਹੇ ASI ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨਡਾਲਾ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ ਤੇ ਹਾਦਸੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
ਉਧਰ ਹਾਦਸੇ ਵਾਲੀ ਥਾਂ ‘ਤੇ ਪਹੁੰਚੇ ਸੜਕ ਸੁਰਖਿਆ ਫੋਰਸ (ਐੱਸ.ਐੱਸ.ਐੱਫ.) ‘ਚ ਤਾਇਨਾਤ ASI ਬਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਇੱਕ ਪਰਵਾਸੀ ਮਜ਼ਦੂਰ ਦੀ ਮੌਤ ਹੋਈ ਹੈ ਜਦਕਿ ਕਾਰ ਚਾਲਕ ਸੁਰਿੰਦਰ ਸਿੰਘ ਅਤੇ ਪਿੱਛੇ ਬੈਠੇ ਪਰਵਾਸੀ ਗੋਲੂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ ਤੋ ਬਾਹਰ ਦੱਸੀ ਜਾ ਰਹੀ ਹੈ ।
ਵੀਡੀਓ ਲਈ ਕਲਿੱਕ ਕਰੋ –