ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ਨੇੜੇ ਗਮਾਨੀ ਵਾਲਾ ਮੋੜ ਰਿਲਾਇੰਸ ਪੰਪ ਦੇ ਨਜ਼ਦੀਕ ਭਿਆਨਕ ਸੜਕ ਹਾਦਸਾ ਵਾਪਰਿਆ। ਇੱਕ ਕਾਰ ਸਵਾਰ ਦੀ ਘੋੜੇ ਟਰਾਲੇ ਵਿਚਾਲੇ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਜਦਕਿ ਦੂਜਾ ਨੌਜਵਾਨ ਜ਼ਖਮੀ ਦੱਸਿਆ ਜਾ ਰਿਹਾ ਹੈ। ਹਾਦਸੇ ਦਾ ਸ਼ਿਕਾਰ ਹੋਏ ਦੋਵੇਂ ਨੌਜਵਾਨ ਸਕੇ ਭਰਾ ਹਨ।
ਮਿਲੀ ਜਾਣਕਾਰੀ ਅਨੁਸਾਰ ਦੋਵੇਂ ਭਰਾ ਜਲਾਲਾਬਾਦ ਤੋਂ ਫਾਜ਼ਿਲਕਾ ਕਿਸੇ ਵਿਆਹ ਸਮਾਗਮ ਚ ਜਾ ਰਹੇ ਸਨ। ਇਸ ਦੌਰਾਨ ਜਦੋਂ ਉਹ ਰਿਲਾਇੰਸ ਪੰਪ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਸੀਮਿਟ ਦੇ ਭਰੇ ਘੋੜਾ ਟਰਾਲਾ ਤੇ ਨਾਲ ਕਾਰ ਟਕਰਾ ਗਈ। ਦੱਸਿਆ ਜਾ ਰਿਹਾ ਹੈ ਕਾਰ ਓਵਰਟੇਕ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋਇਆ ਹੈ।
ਇਹ ਵੀ ਪੜ੍ਹੋ : ਭੈਣ ਨੂੰ ਮਿਲਣ ਆਏ ਭਰਾ ਦੀ ਚਮਕੀ ਕਿਸਮਤ, ਪਹਿਲੀ ਵਾਰ ਪਾਈ ਲਾਟਰੀ ‘ਚ ਨਿਕਲਿਆ 95000 ਰੁ: ਦਾ ਇਨਾਮ
ਜਲਾਲਾਬਾਦ ਤੋਂ ਫਾਜ਼ਿਲਕਾ ਹਾਈਵੇਅ ਨੇੜੇ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਨੌਜਵਾਨ ਦੀ ਪਛਾਣ ਗੁਰੂ ਹਰ ਸਹਾਇ ਦੇ ਛਾਵਲਾ ਪਿੰਡ ਦੇ ਰਹਿਣ ਵਾਲੇ ਅਮਰਜੀਤ ਸਿੰਘ ਵਜੋਂ ਹੋਈ ਹੈ। ਉਸ ਦੇ ਭਰਾ ਪ੍ਰੀਤਮ ਸਿੰਘ ਜੋ ਕਿ ਪੰਜਾਬ ਪੁਲਿਸ ਦਾ ਮੁਲਾਜ਼ਮ ਹੈ ਉਸਦੇ ਸੱਟਾਂ ਲੱਗੀਆਂ ਹਨ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























