ਗੜ੍ਹਸ਼ੰਕਰ ਦੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇੱਥੇ ਬਿਸਤ ਦੁਆਬ ਨਹਿਰ ਵਿੱਚ ਇੱਕ ਗੱਡੀ ਡਿੱਗ ਗਈ। ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਜਿਸ ਦੇ ਕਾਰਨ ਚਾਲਕ ਨੂੰ ਸੜਕ ਦਿਖਾਈ ਨਹੀਂ ਦਿੱਤੀ ਅਤੇ ਕਾਰ ਬੇਕਾਬੂ ਹੋ ਕੇ ਸਿੱਧਾ ਨਹਿਰ ਦੇ ਵਿੱਚ ਜਾ ਡਿੱਗੀ ਤੇ ਇਹ ਹਾਦਸਾ ਵਾਪਰ ਗਿਆ।

Car fell into Bist Duab canal
ਹਾਦਸੇ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਕੁਝ ਲੋਕ ਨਹਿਰ ਦੇ ਕਿਨਾਰੇ ਤੋਂ ਨਿਕਲ ਰਹੇ ਸੀ ਤਾਂ ਉਸ ਦੇ ਵਿੱਚ ਕਾਰ ਡਿੱਗੀ ਹੋਈ ਦੇਖੀ। ਮੌਕੇ ਤੇ ਉਹਨਾਂ ਨੇ ਭੱਜ ਕੇ ਜਦੋਂ ਚਾਲਕ ਨੂੰ ਬਾਹਰ ਕੱਢਿਆ ਤੇ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਪਹੁੰਚਾਇਆ। ਉਦੋਂ ਤੱਕ ਉਸਦੀ ਜਾਨ ਚਲੀ ਗਈ ਸੀ। ਫਿਲਹਾਲ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਖਰੜ ‘ਚ ਕਬੱਡੀ ਖਿਡਾਰੀ ਦਾ ਗੋ.ਲੀਆਂ ਮਾ.ਰ ਕੇ ਕ.ਤ.ਲ, ਮ੍ਰਿਤਕ ਦੇ ਪਿਤਾ ਨੇ ਇਨਸਾਫ਼ ਦੀ ਕੀਤੀ ਮੰਗ
ਪੁਲਿਸ ਦਾ ਕਹਿਣਾ ਹੈ ਕਿ ਸੰਘਣੀ ਧੁੰਦ ਦੇ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ। ਪਰ ਮ੍ਰਿਤਕ ਦੇ ਪਰਿਵਾਰਿਕ ਮੈਂਬਰ ਉਹਨਾਂ ਦੇ ਕੋਲ ਆ ਰਹੇ ਹਨ। ਜਿਸ ਤੋਂ ਬਾਅਦ ਹੀ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਦੇ ਵਿੱਚ ਲਗਾਤਾਰ ਸੰਘਣੀ ਧੁੰਦ ਪੈ ਰਹੀ ਹੈ ਜਿਸ ਦੇ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ ਤੇ ਕੀਮਤੀ ਜਾਨਾ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -:
