ਦੋਰਾਹਾ ਨੇੜੇ ਪਿੰਡ ਦੁਬਰਜੀ ਨੇੜੇ ਦੇਰ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰਿਆ। ਗੁਰੂ ਘਰ ਤੋਂ ਮੱਥਾ ਟੇਕ ਕੇ ਪਰਤ ਰਹੇ ਇੱਕ ਪਰਿਵਾਰ ਦੀ ਅਰਟੀਗਾ ਕਾਰ ਨਹਿਰ ਵਿੱਚ ਡਿੱਗ ਗਈ। ਹਾਦਸੇ ਵਿੱਚ ਇੱਕ ਪਰਿਵਾਰ ਦੇ ਚਾਰ ਮੈਂਬਰ ਨਹਿਰ ਵਿੱਚ ਡੁੱਬ ਗਏ। ਇਸ ਹਾਦਸੇ ਵਿੱਚ ਇੱਕ ਮਹਿਲਾ ਸਮੇਤ ਦੋ ਦੀ ਮੌਤ ਹੋ ਗਈ, ਜਦੋਂ ਕਿ ਦੋ ਕੁੜੀਆਂ ਨੂੰ ਬਚਾ ਲਿਆ ਗਿਆ ਹੈ।
ਮ੍ਰਿਤਕਾਂ ਦੀ ਪਛਾਣ ਲੁਧਿਆਣਾ ਦੇ ਜਨਤਾ ਨਗਰ ਦੇ ਰਹਿਣ ਵਾਲੇ ਵਪਾਰੀ ਰੁਪਿੰਦਰ ਸਿੰਘ ਪੁੱਤਰ ਸੁਰਜਨ ਸਿੰਘ ਅਤੇ ਗੁਰਵਿੰਦਰ ਸਿੰਘ ਦੀ ਪਤਨੀ ਪਲਵਿੰਦਰ ਕੌਰ ਵਜੋਂ ਹੋਈ ਹੈ। ਦੋਵੇਂ ਜੀਜਾ ਅਤੇ ਭਰਜਾਈ ਹਨ। ਕਾਰ ਵਿੱਚ ਸਵਾਰ ਪਰਿਵਾਰ ਗੁਰੂਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਲੁਧਿਆਣਾ ਵਾਪਸ ਆ ਰਿਹਾ ਸੀ। ਅਚਾਨਕ ਕਾਰ ਨਹਿਰ ਵਿੱਚ ਡਿੱਗ ਗਈ।

Car fell into the doraha canal
ਕੁਝ ਲੋਕਾਂ ਨੇ ਤੁਰੰਤ ਕਾਰ ਸਵਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ। ਕਾਰ ਚਾਲਕ ਰੁਪਿੰਦਰ ਸਿੰਘ ਅਤੇ ਉਸਦੀ ਭਰਜਾਈ ਪਲਵਿੰਦਰ ਕੌਰ, ਵਾਸੀ ਜਨਤਾ ਨਗਰ, ਲੁਧਿਆਣਾ ਦੀ ਹਾਦਸੇ ਵਿੱਚ ਮੌਤ ਹੋ ਗਈ। ਰਾਹਗੀਰਾਂ ਨੇ ਦੱਸਿਆ ਕਿ ਕਾਰ ਵਿੱਚ ਸਵਾਰ ਦੋ ਕੁੜੀਆਂ, ਹਰਲੀਨ ਕੌਰ ਅਤੇ ਹਰਗੁਣ ਕੌਰ ਨੂੰ ਬਚਾ ਲਿਆ ਗਿਆ ਹੈ। ਕਾਰ ਡਿੱਗਣ ਦੀ ਸੂਚਨਾ ਮਿਲਣ ‘ਤੇ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚੀ ਅਤੇ ਲੋਕਾਂ ਦੀ ਮਦਦ ਨਾਲ ਕਾਰ ਨੂੰ ਨਹਿਰ ਵਿੱਚੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ : ਈਰਾਨ-ਇਜ਼ਰਾਈਲ ਯੁੱ/ਧ ‘ਚ ਅਮਰੀਕਾ ਦੀ ਐਂਟਰੀ, ਈਰਾਨ ਦੇ 3 ਪ੍ਰ.ਮਾ/ਣੂ ਠਿਕਾਣਿਆਂ ‘ਤੇ ਕੀਤਾ ਹ.ਮ/ਲਾ
ASI ਸਤਪਾਲ ਸਿੰਘ ਨੇ ਦੱਸਿਆ ਕਿ ਪਰਿਵਾਰ ਗੁਰਦੁਆਰਾ ਸਾਹਿਬ ਮੱਥਾ ਟੇਕਣ ਤੋਂ ਬਾਅਦ ਆਪਣੇ ਘਰ ਜਨਤਾ ਨਗਰ, ਲੁਧਿਆਣਾ ਵਾਪਸ ਆ ਰਿਹਾ ਸੀ। ਜਿਵੇਂ ਹੀ ਕਾਰ ਪਿੰਡ ਦੁਬਰਜੀ ਨੇੜੇ ਪਹੁੰਚੀ, ਕਾਰ ਅਚਾਨਕ ਨਹਿਰ ਵਿੱਚ ਡਿੱਗ ਗਈ। ਜਦੋਂ ਤੱਕ ਲੋਕਾਂ ਨੇ ਕਾਰ ਸਵਾਰਾਂ ਨੂੰ ਬਾਹਰ ਕੱਢਿਆ, ਉਦੋਂ ਤੱਕ ਕਾਰ ਚਾਲਕ ਦੀ ਮੌਤ ਹੋ ਚੁੱਕੀ ਸੀ ਜਦੋਂ ਕਿ ਔਰਤ ਦੀ ਹਸਪਤਾਲ ਵਿੱਚ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -: