ਪੰਜਾਬ ਵਿੱਚ ਸੜਕ ਹਾਦਸੇ ਦੇ ਮਾਮਲੇ ਵਧਦੇ ਹੀ ਜਾ ਰਹੇ ਹਨ। ਤਾਜ਼ਾ ਮਾਮਲਾ ਬਰਨਾਲਾ ਮੋਗਾ ਨੈਸ਼ਨਲ ਹਾਈਵੇ ਤੋਂ ਸਾਹਮਣੇ ਆਇਆ ਹੈ। ਇੱਥੇ ਭਦੌੜ ਦੇ ਨੇੜਲੇ ਪਿੰਡ ਬਖ਼ਤਗੜ੍ਹ ਦੇ ਬੱਸ ਸਟੈਂਡ ‘ਤੇ ਸ਼ਨੀਵਾਰ ਨੂੰ ਕਾਰ ਅਤੇ ਬਾਈਕ ਦੀ ਜ਼ਬਰਦਸਤ ਟੱਕਰ ਹੋ ਗਈ। ਜਿਸ ਵਿੱਚ ਮਾਂ-ਪੁੱਤ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚੇ ਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਵਰਨ ਸਿੰਘ (38) ਪੁੱਤਰ ਮੇਜਰ ਸਿੰਘ ਵਾਸੀ ਕੈਰੇ ਆਪਣੀ ਮਾਤਾ ਹਰਬੰਸ ਕੌਰ ਨਾਲ ਪਿੰਡ ਤੋਂ ਭਦੌੜ ਨੂੰ ਕਿਸੇ ਰਿਸ਼ਤੇਦਾਰੀ ਵਿੱਚ ਜਾ ਰਿਹਾ ਸੀ। ਜਦੋਂ ਉਹ ਮੋਟਰਸਾਈਕਲ ਨੂੰ ਪਿੰਡ ਬਖ਼ਤਗੜ੍ਹ ਦੇ ਬੱਸ ਸਟੈਂਡ ਦੇ ਉੱਪਰ ਬਣੇ ਡਿਵਾਈਡਰ ਪੁਲ ਦੇ ਆਰਜ਼ੀ ਕੱਟ ਵੱਲ ਲਿਜਾਣ ਲੱਗਾ ਤਾਂ ਮੋਗਾ ਵੱਲੋਂ ਆ ਰਹੀ ਇੱਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌ.ਤ, 2 ਮਾਸੂਮ ਬੱਚਿਆਂ ਦਾ ਪਿਤਾ ਸੀ ਮ੍ਰਿ.ਤ/ਕ
ਟੱਕਰ ਕਾਰਨ ਉਕਤ ਔਰਤ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਜ਼ਖਮੀ ਸਵਰਨ ਸਿੰਘ ਨੂੰ ਪਹਿਲਾਂ ਬਰਨਾਲਾ ਦੇ ਸਰਕਾਰੀ ਹਸਪਤਾਲ ਅਤੇ ਬਾਅਦ ਵਿੱਚ ਨਿੱਜੀ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੱਖੋ ਕੈਂਚੀਆਂ ਚੌਕੀ ਦੇ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਕਾਰ ਚਾਲਕ ਤੇਜਪਾਲ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: