ਗੁਰਦਾਸਪੁਰ-ਦੀਨਾਨਗਰ ਨੈਸ਼ਨਲ ਹਾਈਵੇ ‘ਤੇ ਦੀਨਾਨਗਰ ਥਾਣੇ ਤੋਂ ਥੋੜ੍ਹੀ ਦੂਰੀ ‘ਤੇ ਇਕ ਕਰੇਟਾ ਕਾਰ ਸਵਾਰ ਨੌਜਵਾਨਾਂ ਨੇ ਪਹਿਲਾਂ ਸੜਕ ‘ਤੇ ਪੈਦਲ ਜਾ ਰਹੀਆਂ ਦੋ ਮਹਿਲਾਵਾਂ ਨੂੰ ਆਪਣੀ ਲਪੇਟ ਵਿੱਚ ਲਿਆ ਅਤੇ ਫਿਰ ਇੱਕ ਪ੍ਰਾਈਵੇਟ ਕਾਲਜ ਦੇ ਨੇੜੇ ਖੜੀ ਮਾਰੂਤੀ ਕਾਰ ਨੂੰ ਟੱਕਰ ਮਾਰ ਦਿੱਤੀ। ਕਾਰ ਦੀ ਲਪੇਟ ‘ਚ ਆਉਣ ਨਾਲ ਸੜਕ ‘ਤੇ ਪੈਦਲ ਜਾ ਰਹੀ ਇੱਕ ਔਰਤ ਦੀ ਮੌਤ ਹੋ ਗਈ ਹੈ। ਪੁਲਿਸ ਨੇ ਕਰੇਟਾ ਕਾਰ ਨੂੰ ਟੱਕਰ ਮਾਰਨ ਵਾਲੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਦੀਨਾਨਗਰ ਥਾਣਾ ਦੇ ਮੁਖੀ ਮਨਦੀਪ ਸੰਗੋਤਰਾ ਨੇ ਦੱਸਿਆ ਕਿ ਸੜਕ ਕਿਨਾਰੇ ਪੈਦਲ ਜਾ ਰਹੀਆਂ ਦੋ ਔਰਤਾਂ ਨੂੰ ਪਿੱਛੇ ਤੋਂ ਆ ਰਹੀ ਕਰੇਟਾ ਕਾਰ ਸਵਾਰ ਨੌਜਵਾਨਾਂ ਨੇ ਸੜਕ ਕਿਨਾਰੇ ਖੜ੍ਹੀ ਮਾਰੂਤੀ ਕਾਰ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ। ਇੱਕ ਨੌਜਵਾਨ ਅਤੇ ਇੱਕ ਲੜਕੀ ਕਾਰ ਵਿੱਚ ਬੈਠੇ ਕਿਸੇ ਦੀ ਉਡੀਕ ਕਰ ਰਹੇ ਸਨ। ਟੱਕਰ ਇੰਨੀ ਭਿਆਨਕ ਸੀ ਕਿ ਮਾਰੂਤੀ ਕਾਰ ਦੇ ਪਰਖੱਚੇ ਉਡ ਗਏ। ਏਅਰ ਬੈਗ ਖੁੱਲ੍ਹਣ ਕਾਰਨ ਕਰੇਟਾ ਕਾਰ ਵਿੱਚ ਸਵਾਰ ਨੌਜਵਾਨਾਂ ਦੀ ਜਾਨ ਬਚ ਗਈ।
ਇਹ ਵੀ ਪੜ੍ਹੋ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਮੌਕੇ ਅਨੰਦਪੁਰ ਸਾਹਿਬ ‘ਚ ਸਾਰੇ ਸਕੂਲਾਂ ‘ਚ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
ਘਟਨਾ ਦੀ ਸੂਚਨਾ ਮਿਲਦਿਆਂ ਹੀ ਦੀਨਾਨਗਰ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜ਼ਖਮੀਆ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਹੈ ਅਤੇ ਮਾਰੂਤੀ ਕਾਰ ਵਿੱਚ ਸਵਾਰ ਇੱਕ ਨੌਜਵਾਨ ਜੋ ਇੱਕ ਫੌਜ ਦਾ ਜਵਾਨ ਹੋਣ ਕਾਰਨ ਉਸ ਨੂੰ ਪਠਾਨਕੋਟ ਦੇ ਮਿਲਟਰੀ ਹਸਪਤਾਲ ਵਿੱਚ ਇਲਾਜ ਲਈ ਭੇਜਿਆ ਗਿਆ ਹੈ। ਜਿੰਨਾ 2 ਮਹਿਲਾ ਨੂੰ ਗੁਰਦਾਸਪੁਰ ਹਸਪਤਾਲ ਲਿਜਾਇਆ ਗਿਆ ਸੀ ਉਨ੍ਹਾਂ ਵਿਚੋਂ ਇਕ 1 ਮਹਿਲਾ ਦੀ ਮੌਤ ਹੋ ਗਈ ਹੈ।
ਜਾਣਕਰੀ ਅਨੁਸਾਰ ਮ੍ਰਿਤਕ ਮਹਿਲਾ ਦੀ ਪਛਾਣ ਕਿਰਨ ਵਜੋਂ ਹੋਈ ਹੈ ਜੋ ਕਿ ਮੂਲ ਰੂਪ ਵਿੱਚ ਨੇਪਾਲ ਦੀ ਰਹਿਣ ਵਾਲੀ ਸੀ ਅਤੇ ਇਹ ਦੀਨਾਨਗਰ ਵਿਖੇ ਇੱਕ ਨਰਸਰੀ ਤੇ ਕੰਮ ਕਰਦੀ ਸੀ। ਇਸ ਘਟਨਾ ਸੰਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਕਰੇਟਾ ਸਵਾਰ 2 ਨੌਜਵਾਨਾਂ ਨੂੰ ਮੌਕੇ ਤੇ ਹੀ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”