ਸ਼੍ਰੀ ਕੁਲਦੀਪ ਸਿੰਘ ਚਾਹਲ IPS ਕਮਿਸ਼ਨਰ ਲੁਧਿਆਣਾ ਸ਼੍ਰੀ ਜਸਕਿਰਨਜੀਤ ਸਿੰਘ ਤੇਜਾ, ਪੀ.ਪੀ.ਐੱਸ ਡਿਪਟੀ ਕਮਿਸ਼ਨਰ ਪੁਲਿਸ ਸ਼ਹਿਰੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੁਧਿਆਣਾ ਸ਼ਹਿਰ ਵਿਚ ਜੂਆ,ਦੜਾ ਸੱਟਾ, ਧੋਖਾਧੜੀ ਕਰਨ ਵਾਲੇ ਅਨਸਰਾਂ ਨੂੰ ਠੱਲ ਪਾਉਣ ਤੇ ਟਰੇਸ ਕਰਨ ਲਈ ਸ਼੍ਰੀ ਸ਼ੁਭਮ ਅਗਰਵਾਲ, ਆਈ.ਪੀ. ਐੱਸ., ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਜ਼ੋਨ-3 ਲੁਧਿਆਣਾ ਅਤੇ ਜਤਿਨ ਬਾਂਸਲ PPS ਸਹਾਇਕ ਕਮਿਸ਼ਨਰ ਪੁਲਿਸ ਵਿਖੇ ਸਿਵਲ ਲਾਈਨ ਲੁਧਿਆਣਾ ਦੀ ਯੋਗ ਅਗਵਾਈ ਹੇਠ ਸਬ-ਇੰਸਪੈਕਟਰ ਅਵਨੀਤ ਕੌਰ ਮੁੱਖ ਅਫਸਰ ਥਾਣਾ ਮਾਡਲ ਟਾਊਨ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ ਜੂਆ ਖੇਡਦੇ ਚਾਰ ਵਿਅਕਤੀਆਂ ਖਿਲਾਫ ਕਾਰਵਾਈ ਕਰਦੇ ਹੋਏ ਮਾਮਲਾ ਰਜਿਸਟਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕੇਦਾਰਨਾਥ ਵਿਚ ਟੁੱ/ਟਿਆ ਗਲੇਸ਼ੀਅਰ, ਗਾਂਧੀ ਸਰੋਵਰ ਦੇ ਉਪਰ ਦਿਖਿਆ ਬਰਫ ਦਾ ਤੂਫਾਨ
ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਜੀਤ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ 26-ਬੀ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ, ਸੁਸ਼ੀਲ ਕੁਮਾਰ ਪੁੱਤਰ ਅਤਰ ਚੰਦ ਸੈਕਟਰ-32 ਏ ਚੰਡੀਗੜ੍ਹ ਰੋਡ ਜਮਾਲਪੁਰ ਲੁਧਿਆਣਾ ਤੇ ਪਰਵਿੰਦਰ ਕੁਮਾਰ ਪੁੱਤਰ ਨਾਨਕ ਚੰਦ ਵਾਸੀ 107 ਕਰਨੈਲ ਸਿੰਘ ਨਗਰ ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮਾਂ ਤੋਂ 11,48,000/- ਦੇ ਨੋਟ ਤੇ ਇਕ ਪੈਸੇ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: