Case of robbery : ਕੋਰੋਨਾ ਮਹਾਮਾਰੀ ਦੀ ਇਸ ਮੁਸ਼ਕਲ ਘੜੀ ‘ਚ ਜਦੋਂ ਕਿ ਡਾਕਟਰਾਂ ਨੂੰ ਮਰੀਜ਼ਾਂ ਦੀ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ ਪਰ ਕੁਝ ਕੁ ਹਸਪਤਾਲ ਇਸ ਦੇ ਬਿਲਕੁਲ ਉਲਟ ਮਰੀਜ਼ਾਂ ਦੀ ਸ਼ਰੇਆਮ ਲੁੱਟ-ਖਸੁੱਟ ਕਰ ਰਹੇ ਹਨ।
ਅਜਿਹਾ ਹੀ ਇਕ ਮਾਮਲਾ ਬਠਿੰਡਾ ਦੇ ਦਿੱਲੀ ਹਾਰਟ ਹਸਪਤਾਲ ‘ਚ ਸਾਹਮਣੇ ਆਇਆ ਹੈ ਜਿਥੇ ਕੋਰੋਨਾ ਮਰੀਜ਼ਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਟੀਮ ਵੱਲੋਂ ਹਸਪਤਾਲ ‘ਤੇ ਛਾਪੇਮਾਰੀ ਕੀਤੀ ਗਈ ਜਿਥੇ ਇਹ ਸਾਰਾ ਸੱਚ ਸਾਹਮਣੇ ਆਇਆ। ਜਾਂਚ ‘ਚ ਪਤਾ ਲੱਗਾ ਕਿ ਕੋਰੋਨਾ ਮਰੀਜ਼ਾਂ ਨੂੰ ਲੱਗਣ ਵਾਲਾ ਇੰਜੈਕਸ਼ਨ ਜੋ ਕਿ ਮਾਰਕੀਟ ‘ਚ 6300 ਰੁਪਏ ਦਾ ਮਿਲਦਾ ਹੈ, ਉਥੇ ਇਸ ਹਸਪਤਾਲ ‘ਚ ਇਸ ਟੀਕੇ ਲਈ 50,000 ਤੱਕ ਵਸੂਲੇ ਜਾ ਰਹੇ ਹਨ, ਜੋ ਕਿ ਸਰਾਸਰ ਗਲਤ ਹੈ।
ਇਹ ਵੀ ਪੜ੍ਹੋ : SAS ‘ਚ ਕੋਰੋਨਾ ਮਰੀਜ਼ਾਂ ਲਈ ਐਂਬੂਲੈਂਸਾਂ ਦੇ ਰੇਟ ਨਿਰਧਾਰਤ, ਵਾਧੂ ਪੈਸੇ ਵਸੂਲਣ ‘ਤੇ ਹੋਵੇਗੀ ਕਾਰਵਾਈ
ਸਿਹਤ ਵਿਭਾਗ ਟੀਮ ਨੂੰ ਅਕਸਰ ਅਜਿਹੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ ਕਿ ਪ੍ਰਾਈਵੇਟ ਹਸਪਤਾਲ ਮਰੀਜ਼ਾਂ ਤੋਂ ਦਵਾਈਆਂ ਤੇ ਟੈਸਟਾਂ ਦੇ ਵਾਧੂ ਚਾਰਜ ਵਸੂਲ ਰਹੇ ਹਨ ਜਿਸ ਕਾਰਨ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਜਾਂਦੀ ਰਹਿੰਦੀ ਹੈ। ਅੱਜ ਟੀਮ ਵੱਲੋਂ ਬਠਿੰਡਾ ਦੇ ਦਿੱਲੀ ਹਾਰਟ ਹਸਪਤਾਲ ‘ਚ ਛਾਪੇਮਾਰੀ ਕੀਤੀ ਗਈ ਅਤੇ ਉਥੇ 4 ਘੰਟੇ ਬਿਤਾਉਣ ਤੋਂ ਬਾਅਦ ਉਨ੍ਹਾਂ ਨੇ ਉਥੇ ਦਾਖਲ ਮਰੀਜ਼ਾਂ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਵੀ ਦਰਜ ਕੀਤੇ ਤੇ ਹਸਪਤਾਲ ਦਾ ਰਿਕਾਰਡ ਵੀ ਕਬਜ਼ੇ ਵਿਚ ਲੈ ਲਿਆ। ਟੀਮ ‘ਚ ਮੈਡੀਕਲ ਅਫਸਰ ਡਾ. ਸੁਸ਼ਾਂਤ ਕੁਮਾਰ, ਜਿਲ੍ਹਾ ਨੋਡਲ ਅਫਸਰ ਡਾ. ਮਨੀਸ਼ ਗੁਪਤਾ ਤੇ ਸਿਵਲ ਸਰਜਨ ਡਾ. ਅਨੁਪਮ ਸ਼ਰਮਾ ਸ਼ਾਮਲ ਸਨ।
ਪੰਜਾਬ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਹਸਪਤਾਲਾਂ ਲਈ ਦਵਾਈਆਂ ਤੇ ਟੈਸਟਾਂ ਦੇ ਰੇਟ ਨਿਰਧਾਰਤ ਕੀਤੇ ਗਏ ਹਨ ਤੇ ਜੇਕਰ ਕੋਈ ਹਸਪਤਾਲ ਨਿਰਧਾਰਤ ਰੇਟਾਂ ਤੋਂ ਵੱਧ ਪੈਸੇ ਵਸੂਲਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਦੇ ਆਦੇਸ਼ ਵੀ ਦਿੱਤੇ ਗਏ ਹਨ। ਸਿਹਤ ਵਿਭਾਗ ਬਠਿੰਡਾ ਦੀ ਟੀਮ ਵੱਲੋਂ ਹਸਪਤਾਲ ਦੇ ਰਿਕਾਰਡ ਨੂੰ ਉੱਚ ਅਧਿਕਾਰੀਆਂ ਤੱਕ ਭੇਜ ਦਿੱਤਾ ਗਿਆ ਹੈ ਤੇ ਜਾਂਚ ‘ਚ ਜੇਕਰ ਕੋਈ ਧਾਂਦਲੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਇਸ ‘ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗੀ।
ਇਹ ਵੀ ਪੜ੍ਹੋ : ਫਾਜ਼ਿਲਕਾ ‘ਚ ਕੋਰੋਨਾ ਨਾਲ ਇਕ ਦਿਨ ‘ਚ 7 ਵਿਅਕਤੀਆਂ ਦੀ ਮੌਤ, ਸਮਾਜ ਸੇਵੀ ਸੰਸਥਾ ਆਈ ਅੱਗੇ, ਕਰ ਰਹੀ ਹੈ ਸਸਕਾਰ