ਸੀਬੀਆਈ ਨੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਵਿਰੁੱਧ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ, ਜਿਸਨੂੰ ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੰਗਲਵਾਰ ਸਵੇਰੇ ਸੀਬੀਆਈ ਦੀ ਇੱਕ ਟੀਮ ਪਟਿਆਲਾ ਵਿੱਚ ਇੱਕ ਪ੍ਰਾਪਰਟੀ ਡੀਲਰ ਦੇ ਘਰ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਈ ਖਬਰ ਮੁਤਾਬਕ ਸੀਬੀਆਈ ਦੀ ਟੀਮ ਸਵੇਰੇ 7:30 ਵਜੇ ਉੱਥੇ ਪਹੁੰਚੀ ਸੀ। ਪਟਿਆਲਾ ‘ਚ ਮਸ਼ਹੂਰ ਬਿਲਡਰ ਭੁਪਿੰਦਰ ਸਿੰਘ ਨਾਂ ਦੇ ਵਿਅਕਤੀ ਦੇ ਘਰ ਵਿੱਚ ਛਾਪੇਅਮਰੀ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਰੇਡ ਬੈਂਕ ਟਰਾਂਜੈਕਸ਼ਨ ਨੂੰ ਲੈ ਕੇ ਕੀਤੀ ਜਾ ਰਹੀ ਹੈ। ਮੌਕੇ ‘ਤੇ ਵੱਡੀ ਗਿਣਤੀ ਵਿੱਚ ਪਟਿਆਲਾ ਪੁਲਿਸ ਵੀ ਮੌਜੂਦ ਹੈ।
ਇਹ ਵੀ ਪੜ੍ਹੋ : ਲੱਭ ਗਿਆ 11 ਕਰੋੜ ਦੀ ਲਾਟਰੀ ਜਿੱਤਣ ਵਾਲਾ ! ਰਾਜਸਥਾਨ ਦਾ ਸਬਜ਼ੀ ਵਿਕਰੇਤਾ ਅਮਿਤ ਸੇਹਰਾ ਨਿਕਲਿਆ ਜੇਤੂ
ਵੀਡੀਓ ਲਈ ਕਲਿੱਕ ਕਰੋ -:
























