ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲੋਂ Z ਸੁਰੱਖਿਆ ਵਾਪਸ ਲੈ ਲਈ ਗਈ ਹੈ। ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਕੇਂਦਰ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ Z ਸੁਰੱਖਿਆ ਵਾਪਸ ਲੈਣ ਦੀ ਮੰਗ ਕੀਤੀ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇਂਦਰ ਨੇ ਉਨ੍ਹਾਂ ਕੋਲੋਂ Z ਸਿਕਓਰਿਟੀ ਵਾਪਸ ਲੈ ਲਈ ਹੈ।
ਸਿੱਖਾਂ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਵਿੱਚ ਕਰੀਬ 15 ਤੋਂ 20 ਮੁਲਾਜ਼ਮ ਤਾਇਨਾਤ ਸਨ। ਹੁਣ ਉਨ੍ਹਾਂ ਕੋਲ ਪੰਜਾਬ ਸਰਕਾਰ ਵੱਲੋਂ ਦਿੱਤੀ ਹੋਈ ਸੁਰੱਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੁਹਈਆ ਕੀਤੇ ਸੁਰੱਖਿਆ ਕਰਮਚਾਰੀ ਮੌਜੂਦ ਹਨ।
ਇਹ ਵੀ ਪੜ੍ਹੋ : ਜੋਗਾ ਸਿੰਘ ਹੋਣਗੇ ਡੇਰਾ ਬਾਬਾ ਨਾਨਕ ਦੇ ਨਵੇਂ DSP, ਸੁਖਜਿੰਦਰ ਸਿੰਘ ਰੰਧਾਵਾ ਦੀ ਸ਼ਿਕਾਇਤ ਮਗਰੋਂ ਲਿਆ ਗਿਆ ਫੈਸਲਾ
ਵੀਡੀਓ ਲਈ ਕਲਿੱਕ ਕਰੋ -: