ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਿਆਰੀ ਕਰ ਰਹੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸਤ ਗਰਮਾ ਦਿੱਤੀ ਹੈ। ਐਤਵਾਰ ਨੂੰ ਚੰਡੀਗੜ੍ਹ ਦੇ ਸੈਕਟਰ-43 ਸਥਿਤ ਦੁਸਹਿਰਾ ਗਰਾਊਂਡ ‘ਚ ਆਯੋਜਿਤ ਚੋਣ ਰੈਲੀ ‘ਚ ਕੇਜਰੀਵਾਲ ਨੇ ਕਿਹਾ ਕਿ ਇਕ ਅਫਵਾਹ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਚੰਡੀਗੜ੍ਹ ਨੂੰ ਜਲਦ ਹੀ ਪੰਜਾਬ ਨੂੰ ਸੌਂਪਣ ਦੀ ਯੋਜਨਾ ਬਣਾ ਰਹੀ ਹੈ।
ਇਸ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ਜੇਕਰ ਇਹ ਖਬਰ ਸੱਚ ਹੈ ਤਾਂ ਭਾਜਪਾ ਅਤੇ ਕਾਂਗਰਸ ਨੂੰ ਵੋਟ ਦੇਣਾ ਬੇਕਾਰ ਹੋਵੇਗਾ। ਕਿਉਂਕਿ ਕੁਝ ਮਹੀਨਿਆਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ ਅਤੇ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੋਵੇਗਾ। ਉਨ੍ਹਾਂ ਦੇ ਇਸ ਬਿਆਨ ‘ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਪਲਟਵਾਰ ਕੀਤਾ ਹੈ।
ਅਨਿਲ ਵਿੱਜ ਨੇ ਕਿਹਾ ਕਿ ਚੰਡੀਗੜ੍ਹ ‘ਤੇ ਪੰਜਾਬ ਅਤੇ ਹਰਿਆਣਾ ਦਾ ਬਰਾਬਰ ਦਾ ਹੱਕ ਹੈ। ਵਿਜ ਨੇ ਕਿਹਾ ਕਿ ਕੇਜਰੀਵਾਲ ਇੱਕ ਭਟਕਦੀ ਆਤਮਾ ਹੈ ਜੋ ਜਨਤਾ ਨੂੰ ਗੁੰਮਰਾਹ ਕਰਦੇ ਹਨ। ਹੁਣ ਉਹ ਚੰਡੀਗੜ੍ਹ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਚੰਡੀਗੜ੍ਹ ਦੇ ਲੋਕ ਬਹੁਤ ਸੂਝਵਾਨ ਹਨ ਅਤੇ ਕਿਸੇ ਵੀ ਹਾਲਤ ਵਿੱਚ ਆਮ ਆਦਮੀ ਪਾਰਟੀ ਨੂੰ ਵੋਟ ਨਹੀਂ ਪਾਉਣਗੇ ਅਤੇ ਚੰਡੀਗੜ੍ਹ ਦੇ ਸੂਝਵਾਨ ਲੋਕ ਹਮੇਸ਼ਾ ਭਾਰਤੀ ਜਨਤਾ ਪਾਰਟੀ ਦੇ ਨਾਲ ਹਨ। ਵਿਜ ਨੇ ਕਿਹਾ ਕਿ ਕਿਤੇ ਵੀ ਅਜਿਹਾ ਕੋਈ ਫੈਸਲਾ ਨਹੀਂ ਹੈ।
ਚੰਡੀਗੜ੍ਹ ਪੁੱਜੇ ਕੇਜਰੀਵਾਲ ਨੇ ਜਨਤਾ ਨਾਲ ਪੰਜ ਵਾਅਦੇ ਕਰਦਿਆਂ ਕਿਹਾ ਕਿ ਜੇਕਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਜਿੱਤਦੀ ਹੈ ਤਾਂ ਅਗਲੀ ਵਾਰ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਤੋਂ ਬਾਅਦ ਹੀ ਸਾਹਮਣੇ ਆਉਣਗੇ। ਕੇਜਰੀਵਾਲ ਨੇ ਕਿਹਾ ਕਿ ਅੱਜ ਸਵੱਛਤਾ ਦੇ ਮਾਮਲੇ ‘ਚ ਚੰਡੀਗੜ੍ਹ ਦੇਸ਼ ‘ਚ 66ਵੇਂ ਸਥਾਨ ‘ਤੇ ਪਹੁੰਚ ਗਿਆ ਹੈ। ਭਾਜਪਾ ਦਾ ਕਹਿਣਾ ਹੈ ਕਿ ਵਿਕਾਸ ਲਈ ਡਬਲ ਇੰਜਣ ਵਾਲੀ ਸਰਕਾਰ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -: