ਅੱਜ ਪੰਜਾਬ ਦੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਕਿਸਾਨਾਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ । ਹਾਲਾਂਕਿ ਇਹ ਸੰਘਰਸ਼ ਦੋ ਵੱਖ-ਵੱਖ ਮੰਚਾਂ ਤੋਂ ਚੱਲ ਰਿਹਾ ਹੈ। ਜਿੱਥੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਦਕਿ ਦੂਜੇ ਮੈਦਾਨ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਬੈਨਰ ਹੇਠ ਕਿਸਾਨਾਂ ਨੇ 5 ਸਤੰਬਰ ਤੱਕ ਪੱਕਾ ਮੋਰਚਾ ਲਾਇਆ ਹੈ।
ਪ੍ਰਸ਼ਾਸਨ ਨੇ ਮੀਟਿੰਗ ਤੋਂ ਬਾਅਦ ਕਿਸਾਨਾਂ ਨੂੰ ਚੰਡੀਗੜ੍ਹ ਦੇ ਮਟਕਾ ਚੌਂਕ ਤੱਕ ਮਾਰਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਵਿੱਚ ਇੱਕ ਹਜ਼ਾਰ ਲੋਕ ਹੀ ਸ਼ਾਮਿਲ ਹੋ ਸਕਣਗੇ। ਇਹ ਪ੍ਰਦਰਸ਼ਨ ਸਾਢੇ ਤਿੰਨ ਵਜੇ ਸ਼ੁਰੂ ਹੋਵੇਗਾ। ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪੈਦਲ ਮਾਰਚ ਦੀ ਪਰਮਿਸ਼ਨ ਮਿਲ ਗਈ ਹੈ। ਜਿੱਥੇ ਉਹ ਆਪਣਾ ਮੰਗ ਪੱਤਰ ਅਧਿਕਾਰੀਆਂ ਨੂੰ ਸੌਂਪਣਗੇ। ਉੱਥੇ ਹੀ ਪ੍ਰਸ਼ਾਸਨ ਵੱਲੋਂ ਤੁਰੰਤ ਇੰਤਜ਼ਾਮ ਕੀਤੇ ਗਏ ਹਨ। ਕਰੀਬ 700 ਤੋਂ ਵੱਧ ਪੁਲਿਸ ਕਰਮਚਾਰੀ ਤੈਨਾਤ ਕੀਤੇ ਗਏ ਹਨ। ਨਾਲ ਹੀ ਪੈਰਾ-ਮਿਲਟਰੀ ਫੋਰਸ ਵੀ ਲਗਾਈ ਗਈ ਹੈ।
ਇਹ ਵੀ ਪੜ੍ਹੋ: ਨਿਸ਼ਾਦ ਕੁਮਾਰ ਨੇ ਪੈਰਾਲੰਪਿਕਸ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, ਹਾਈ ਜੰਪ ‘ਚ ਜਿੱਤਿਆ ਚਾਂਦੀ ਦਾ ਤਗਮਾ
ਦੱਸ ਦੇਈਏ ਕਿ ਅੱਜ ਤੋਂ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋ ਗਿਆ ਹੈ। ਅਜਿਹੇ ਵਿੱਚ ਕਿਸਾਨਾਂ ਵੱਲੋਂ ਆਪਣਾ ਮੰਗ ਪੱਤਰ ਸੌਂਪਿਆ ਜਾਵੇਗਾ। 4 ਸਤੰਬਰ ਨੂੰ ਸੈਸ਼ਨ ਖਤਮ ਹੋਵੇਗਾ। ਇਸਦੇ ਬਾਅਦ 5 ਸਤੰਬਰ ਨੂੰ ਯੂਨੀਅਨ ਦੀ ਮੀਟਿੰਗ ਹੋਵੇਗੀ। ਇਸ ਵਿੱਚ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: