ਮੋਹਾਲੀ ਵਿੱਚ ਇਕੱਠੇ ਹੋਏ ਕਿਸਾਨਾਂ ਨੇ ਅੱਜ ਚੰਡੀਗੜ੍ਹ ਵੱਲ ਕੂਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਮੋਹਾਲੀ ਦੇ ਬੁਲਾਰੇ ਰਣਵੀਰ ਸਿੰਘ ਨੇ ਦੱਸਿਆ ਕਿ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਸਮੂਹ ਕਿਸਾਨ ਏਅਰਪੋਰਟ ਰੋਡ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਣਗੇ । ਸੋਮਵਾਰ ਸਵੇਰੇ ਇੱਥੇ ਮੀਟਿੰਗ ਕੀਤੀ ਜਾਵੇਗੀ । ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਜ਼ੁਕਰਯੋਗ ਹੈ ਕਿ ਕਿਸਾਨਾਂ ਨੇ 3 ਦਿਨ ਯਾਨੀ 28 ਨਵੰਬਰ ਤੱਕ ਧਰਨਾ ਦੇਣ ਦਾ ਐਲਾਨ ਕੀਤਾ ਸੀ। ਦਿੱਲੀ ਦੇ ਸਿੰਘੂ-ਟਿਕਰੀ ਬਾਰਡਰ ‘ਤੇ ਹੋਏ ਅੰਦੋਲਨ ਵਾਂਗ ਕਿਸਾਨ ਪੂਰਾ ਸਮਾਨ ਲੈ ਕੇ ਪਹੁੰਚ ਗਏ ਹਨ । ਕਿਸਾਨ ਕੇਂਦਰ ਸਰਕਾਰ ‘ਤੇ ਆਪਣੇ ਵਾਅਦੇ ਪੂਰੇ ਨਾ ਕਰਨ ਦਾ ਇਲਜ਼ਾਮ ਲਗਾ ਰਹੇ ਹਨ । ਉਨ੍ਹਾਂ ਦਾ ਕਹਿਣਾ ਹੈ ਕਿ ਅੰਦੋਲਨ ਦੌਰਾਨ ਕੇਂਦਰ ਨੇ ਜੋ ਗੱਲਾਂ ਮੰਨੀਆਂ ਸੀ, ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ । ਖਾਸ ਕਰਕੇ ਘੱਟੋ-ਘੱਟ ਸਮਰਥਨ ਮੁੱਲ ਅਤੇ ਕਿਸਾਨਾਂ ਵਿਰੁੱਧ ਦਰਜ ਕੀਤੇ ਕੇਸ ਵਾਪਸ ਨਹੀਂ ਲਏ ਗਏ । ਕਿਸਾਨਾਂ ਦਾ ਕਹਿਣਾ ਹੈ ਕਿ ਜਿਥੇ ਵੀ ਪੁਲਿਸ ਉਨ੍ਹਾਂ ਨੂੰ ਰੋਕੇਗੀ, ਉਹ ਉੱਥੇ ਧਰਨਾ ਦੇਣਗੇ।
ਇਹ ਵੀ ਪੜ੍ਹੋ: PM ਸੁਰੱਖਿਆ ਚੂਕ ਮਾਮਲੇ ‘ਚ CM ਮਾਨ ਦਾ ਵੱਡਾ ਐਕਸ਼ਨ, DSP ਸਣੇ 6 ਹੋਰ ਮੁਲਾਜ਼ਮਾਂ ‘ਤੇ ਕਾਰਵਾਈ
ਇਸ ਦੇ ਨਾਲ ਹੀ ਕਿਸਾਨਾਂ ਨੂੰ ਚੰਡੀਗੜ੍ਹ ਵਿੱਚ ਦਾਖਲ ਹੋਣ ਤੋਂ ਰੋਕਣ ਲਈ ਪੁਲਿਸ ਨੇ ਪੂਰੀ ਤੈਨਾਤੀ ਕੀਤੀ ਹੈ । ਮੋਹਾਲੀ ਅਤੇ ਪੰਚਕੂਲਾ ਤੋਂ ਆਉਣ ਵਾਲੇ ਰਸਤਿਆਂ ’ਤੇ ਚੰਡੀਗੜ੍ਹ ਪੁਲਿਸ ਤਾਇਨਾਤ ਹੈ । ਮੋਹਾਲੀ ਵਿੱਚ ਵੀ ਬੈਰੀਕੇਡਿੰਗ ਕਰ ਕੇ ਪੈਰਾਮਿਲਟ੍ਰੀ ਤਾਇਨਾਤ ਕੀਤੀ ਗਈ ਹੈ । ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਹੁਣ ਉਹ ਚੰਡੀਗੜ੍ਹ ਬਾਰਡਰ ’ਤੇ ਧਰਨਾ ਦੇਣਗੇ । ਭਲਕੇ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਵੇਗੀ। ਜਿਸ ਵਿੱਚ ਚੰਡੀਗੜ੍ਹ ਮਾਰਚ ਸਬੰਧੀ ਫੈਸਲਾ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਫਿਲਹਾਲ ਧਰਨਾ 3 ਦਿਨਾਂ ਦਾ ਹੈ ਪਰ ਸਾਡੀਆਂ ਤਿਆਰੀਆਂ ਮੁਕੰਮਲ ਹਨ। ਕੇਂਦਰ ਦੇ ਖਿਲਾਫ ਇਹ ਧਰਨਾ ਇੱਥੋਂ ਦਿੱਲੀ ਤੱਕ ਵੀ ਜਾ ਸਕਦਾ ਹੈ।
ਦੱਸ ਦੇਈਏ ਕਿ ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਦੇ ਲਈ ਤਿੰਨ ਲੇਅਰ ਦੁ ਸੁਰੱਖਿਆ ਵਿਵਸਥਾ ਬਣਾਈ ਹੈ। ਇਸ ਵਿੱਚ ਪਹਿਲੀ ਲੇਅਰ ਵਿੱਚ ਚੰਡੀਗੜ੍ਹ ਪੁਲਿਸ ਦੇ ਜਵਾਨ ਤਾਇਨਾਤ ਰਹਿਣਗੇ। ਦੂਜੀ ਲੇਅਰ ਵਿੱਚ ਚੰਡੀਗੜ੍ਹ ਪੁਲਿਸ ਦੀ ਰੈਪਿਡ ਐਕਸ਼ਨ ਫੋਰਸ ਦੇ ਜਵਾਨ ਤਾਇਨਾਤ ਕੀਤੇ ਜਾਣਗੇ। ਇਸਦੇ ਨਾਲ ਵਾਟਰ ਕੈਨਨ ਵਰਗੇ ਵਾਹਨ ਵੀ ਤਾਇਨਾਤ ਰਹਿਣਗੇ। ਤੀਜੀ ਲੇਅਰ ਵਿੱਚ ਸੁਰੱਖਿਆ ਬਲ ਦੇ ਜਵਾਨ ਤਾਇਨਾਤ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ : –