ਚੰਡੀਗੜ੍ਹ ਤੋਂ ਇੱਕ ਬੱਚੀ ਦੀ ਡੁੱਬਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਚੰਡੀਗੜ੍ਹ ਦੇ ਸੈਕਟਰ-45 ਦੇ ਇੱਕ ਘਰ ਵਿੱਚ ਖੇਡਦੇ ਸਮੇਂ ਡੇਢ ਸਾਲ ਦੀ ਬੱਚੀ ਪਾਣੀ ਦੀ ਬਾਲਟੀ ਵਿੱਚ ਜਾ ਡਿੱਗੀ। ਬੱਚੀ ਦੀ ਡੁੱਬਣ ਕਾਰਨ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਬੱਚੀ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਤੇ ਉਸਦੀ ਅਚਾਨਕ ਹੋਈ ਮੌਤ ਸਬੰਧੀ ਕਾਰਵਾਈ ਕੀਤੀ।
ਦੱਸ ਦੇਈਏ ਕਿ ਸੈਕਟਰ-45 ਵਾਸੀ ਵਿਕਾਸ ਆਪਣੇ ਪਰਿਵਾਰ ਦੇ ਨਾਲ ਦੂਜੀ ਮੰਜ਼ਿਲ ‘ਤੇ ਰਹਿੰਦਾ ਹੈ। ਉਹ ਮਕਾਨਾਂ ਨੂੰ ਪੇਂਟ ਕਰਨ ਦਾ ਕੰਮ ਕਰਦਾ ਹੈ। ਉੱਥੇ ਹੀ ਉਸਦੀ ਪਤਨੀ ਘਰਾਂ ਵਿੱਚ ਖਾਣਾ ਬਣਾਉਣ ਦਾ ਕੰਮ ਕਰਦੀ ਹੈ। ਸੋਮਵਾਰ ਦੇਰ ਸ਼ਾਮ ਉਸਦੀ 19 ਮਹੀਨਿਆਂ ਦੀ ਧੀ ਘਰ ਹੀ ਖੇਡ ਰਹੀ ਸੀ। ਇਸੇ ਦੌਰਾਨ ਉਹ ਘਰ ਵਿੱਚ ਰੱਖੀ ਪਾਣੀ ਨਾਲ ਭਰੀ ਬਾਲਟੀ ਵਿੱਚ ਡਿੱਗ ਗਈ। ਕਿਸੇ ਨੇ ਉਸਨੂੰ ਨਹੀਂ ਦੇਖਿਆ। ਕਾਫੀ ਸਮਾਂ ਪਾਣੀ ਵਿੱਚ ਡਿੱਗੇ ਰਹਿਣ ਕਾਰਨ ਉਸਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਝੋਨੇ ਦੀ ਸਿੱਧੀ ਬਿਜਾਈ ਅੱਜ ਤੋਂ ਹੋਈ ਸ਼ੁਰੂ, ਪਨੀਰੀ ਰਾਹੀ ਬਿਜਾਈ ਲਈ ਦੋ ਜ਼ੋਨਾਂ ‘ਚ ਵੰਡਿਆ ਗਿਆ ਪੰਜਾਬ
ਹਾਲਾਂਕਿ ਜਦੋਂ ਪਰਿਵਾਰ ਵਾਲਿਆਂ ਨੇ ਬੱਚੀ ਨੂੰ ਦੇਖਿਆ ਤਾਂ ਉਸਨੂੰ ਇਲਾਜ ਲਈ ਜੀਐੱਮਐੱਸਐਚ-16 ਵਿੱਚ ਲਿਆਂਦਾ ਗਿਆ। ਉੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ ਤੇ ਪੁਲਿਸ ਨੂੰ ਇਸ ਬਾਰੇ ਸੂਚਨਾ ਦਿੱਤੀ। ਸੂਚਨਾ ਮਿਲਣ ‘ਤੇ ਪੁਲਿਸ ਟੀਮ ਹਸਪਤਾਲ ਪਹੁੰਚੀ। ਮੰਗਲਵਾਰ ਨੂੰ ਬੱਚੀ ਦੀ ਦੇਹ ਦਾ ਪੋਸਟਮਾਰਟਮ ਕਰਵਾਇਆ ਗਿਆ ਤੇ ਅੰਤਿਮ ਸਸਕਾਰ ਲਈ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਗਈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਅਚਾਨਕ ਹੋਈ ਮੌਤ ਦੀ ਕਾਰਵਾਈ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: