ਕੇਂਦਰ ਸਰਕਾਰ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਸਰਵਿਸ ਰੂਲ ‘ਚ ਲੈਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਹ 1 ਅਪ੍ਰੈਲ ਤੋਂ ਲਾਗੂ ਹੋਣਗੇ। ਕੇਂਦਰੀ ਗ੍ਰਹਿ ਮੰਤਰੀ ਨੇ ਕੱਲ੍ਹ ਚੰਡੀਗੜ੍ਹ ਵਿੱਚ ਪਹਿਲਾਂ ਤੋਂ ਚੱਲੇ ਆ ਰਹੇ ਪੰਜਾਬ ਸਰਵਿਸ ਰੂਲਜ਼ ਦੀ ਬਜਾਏ ਕੇਂਦਰੀ ਸਰਵਿਸ ਰੂਲਜ਼ ਲਾਗੂ ਕਰਨ ਦਾ ਐਲਾਨ ਕੀਤਾ ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ।
ਇਹ ਨਿਯਮ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਮੁਲਾਜ਼ਮਾਂ ‘ਤੇ ਲਾਗੂ ਹੋਣਗੇ। ਕੇਂਦਰ ਸਰਕਾਰ ਦਾ ਇਹ ਪੰਜਾਬ ਦੇ ਹੱਕਾਂ ਉੱਪਰ ਇਕ ਹੋਰ ਡਾਕਾ ਹੈ ਅਤੇ ਪੰਜਾਬ ਪੁਨਰਗਠਨ ਐਕਟ 1966 ਦੇ ਉਲਟ ਫੈਸਲਾ ਹੈ। ਇਸ ਤੋਂ ਪਹਿਲਾਂ ਵੀ ਇਸੇ ਤਰ੍ਹਾਂ ਭਾਖੜਾ ਡੈਮ ਸਬੰਧੀ ਪਹਿਲੇ ਨਿਯਮ ਨੂੰ ਰੱਦ ਕਰਕੇ ਡੈਮ ਸਬੰਧੀ ਸਾਰੇ ਭਾਰਤ ਵਿੱਚੋਂ ਕਿਤੋਂ ਵੀ ਮੈਂਬਰ ਲੈਣ ਦਾ ਐਲਾਨ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: