ਲੰਗਰ ਬਾਬਾ ਦੇ ਨਾਮ ਨਾਲ ਮਸ਼ਹੂਰ ਚੰਡੀਗੜ੍ਹ ਦੇ ਰਹਿਣ ਵਾਲੇ ਜਗਦੀਸ਼ ਲਾਲ ਅਹੂਜਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸੀ। ਜ਼ਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਹੀ ਰਾਸ਼ਟਰਪਤੀ ਕੋਵਿੰਦ ਵੱਲੋਂ ਉਨ੍ਹਾਂ ਨੂੰ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਜਗਦੀਸ਼ ਲਾਲ ਪਿਛਲੇ 20 ਸਾਲਾਂ ਤੋਂ ਚੰਡੀਗੜ੍ਹ ਦੇ PGI ਦੇ ਬਾਹਰ ਲੰਗਰ ਸੀ ਸੇਵਾ ਕਰਦੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਲਗਭਗ 10 ਸਾਲ ਸਬਜ਼ੀ ਮੰਡੀ ਵਿੱਚ ਗਰੀਬ ਤੇ ਜ਼ਰੂਰਤਮੰਦਾਂ ਦਾ ਪੇਟ ਭਰਨ ਲਈ ਵੀ ਲੰਗਰ ਦੀ ਸੇਵਾ ਕੀਤੀ ਹੈ। ਇਸ ਕਾਰਨ ਲੋਕ ਉਨ੍ਹਾਂ ਨੂੰ ਲੰਗਰ ਬਾਬਾ ਦੇ ਨਾਮ ਨਾਲ ਬੁਲਾਉਂਦੇ ਸਨ। ਜ਼ਰੂਰਤਮੰਦਾਂ ਦਾ ਪੇਟ ਭਰਨ ਲਈ ਜਗਦੀਸ਼ ਲਾਲ ਅਹੂਜਾ ਨੇ ਆਪਣੀ ਕਰੋੜਾਂ ਦੀ ਜਾਇਦਾਦ ਤੱਕ ਵੇਚ ਦਿੱਤੀ। ਆਪਣੀ ਜ਼ਿੰਦਗੀ ਦੇ ਆਖਰੀ ਸਾਹ ਤੱਕ ਉਨ੍ਹਾਂ ਨੇ ਲੰਗਰ ਦੀ ਇਸ ਪ੍ਰਥਾ ਨੂੰ ਜਾਰੀ ਰੱਖਿਆ।
ਇਹ ਵੀ ਪੜ੍ਹੋ: ਓਮੀਕ੍ਰੋਨ ਦਾ ਖੌਫ, ਇਟਲੀ ਨੇ 7 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਆਵਾਜਾਈ ‘ਤੇ ਲਗਾਈ ਰੋਕ
ਦੱਸ ਦੇਈਏ ਕਿ ਲੰਗਰ ਬਾਬਾ ਲੱਖਾਂ ਲੋਕਾਂ ਲਈ ਇੱਕ ਪ੍ਰੇਰਨਾ ਸਨ। ਚੰਡੀਗੜ੍ਹ ਆਉਣ ਤੋਂ ਬਾਅਦ ਲੰਗਰ ਬਾਬਾ ਨੇ ਇੱਕ ਰੇਹੜੀ ‘ਤੇ ਕੇਲੇ ਵੇਚਣ ਦਾ ਕੰਮ ਸ਼ੁਰੂ ਕੀਤਾ ਅਤੇ ਮਿਹਨਤ ਕਰਕੇ ਖੂਬ ਪੈਸੇ ਕਮਾਏ । ਸੈਕਟਰ-23 ਚੰਡੀਗੜ੍ਹ ਦੇ ਰਹਿਣ ਵਾਲੇ ਲੰਗਰ ਬਾਬਾ ਪਿਛਲੇ ਇੱਕ ਸਾਲ ਤੋਂ ਕੈਂਸਰ ਤੋਂ ਪੀੜਤ ਸਨ।
ਉਨ੍ਹਾਂ ਦਾ ਇਲਾਜ ਪੀਜੀਆਈ ਵਿੱਚ ਹੀ ਚੱਲ ਰਿਹਾ ਸੀ। ਤੁਰਨ ਤੋਂ ਅਸਮਰੱਥ ਹੋਣ ਦੇ ਬਾਵਜੂਦ ਪੀਜੀਆਈ ਦੇ ਬਾਹਰ ਉਨ੍ਹਾਂ ਵੱਲੋਂ ਲੰਗਰ ਦੀ ਸੇਵਾ ਜਾਰੀ ਹੈ। ਕੋਵਿਡ ਦੌਰਾਨ ਵੀ ਲੰਗਰ ਬਾਬਾ ਪੀਜੀਆਈ ਅਤੇ ਸ਼ਹਿਰ ਦੀਆਂ ਹੋਰ ਕਲੋਨੀਆਂ ਵਿੱਚ ਲੋੜਵੰਦਾਂ ਦੀ ਸੇਵਾ ਕਰਦੇ ਰਹੇ ਹਨ ।
ਵੀਡੀਓ ਲਈ ਕਲਿੱਕ ਕਰੋ -: