ਪਟਿਆਲਾ ਵਿਖੇ ਆਰਮੀ ਕਰਨਲ ਪੁਸ਼ਪਿੰਦਰ ਬਾਠ ਮਾਮਲੇ ਵਿੱਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਵਿੱਚ ਅੱਜ ਸੁਣਵਾਈ ਹੋ ਰਹੀ ਹੈ। ਹਾਈਕੋਰਟ ਵੱਲੋਂ ਮਾਮਲੇ ਵਿੱਚ ਵੱਡਾ ਫੈਸਲਾ ਲਿਆ ਗਿਆ ਹੈ। ਕੋਰਟ ਨੇ ਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਚੰਡੀਗੜ੍ਹ ਪੁਲਿਸ ਨੂੰ ਇਹ ਜਾਂਚ 4 ਮਹੀਨਿਆਂ ਵਿੱਚ ਪੂਰੀ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਾਂਚ ਟੀਮ ਦਾ ਗਠਨ 3 ਦਿਨਾਂ ਦੇ ਅੰਦਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਐਂਬੂਲੈਂਸ ‘ਚ ਪਿੰਡ ਡੱਲੇਵਾਲ ਲਈ ਹੋਏ ਰਵਾਨਾ
ਅੱਜ ਸੁਣਵਾਈ ਦੌਰਾਨ ਹਾਈ ਕੋਰਟ ਨੇ ਪਹਿਲਾਂ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਸੀ ਕਿ ਇਹ ਜਾਂਚ ਚੰਡੀਗੜ੍ਹ ਪੁਲਿਸ ਨੂੰ ਕਿਉਂ ਨਹੀਂ ਸੌਂਪੀ ਜਾਣੀ ਚਾਹੀਦੀ। ਅਦਾਲਤ ਨੇ ਸਰਕਾਰ ਨੂੰ ਦੁਪਹਿਰ 2 ਵਜੇ ਤੱਕ ਜਵਾਬ ਦੇਣ ਲਈ ਕਿਹਾ ਸੀ, ਨਹੀਂ ਤਾਂ ਉਹ ਖੁਦ ਹੁਕਮ ਜਾਰੀ ਕਰੇਗੀ। ਹਾਲਾਂਕਿ ਪੰਜਾਬ ਪੁਲਿਸ ਨੇ ਇਸ ਮਾਮਲੇ ਵਿੱਚ ਇੱਕ SIT ਬਣਾਈ ਸੀ, ਜਿਸ ਨੇ ਸਬੂਤ ਇਕੱਠੇ ਕੀਤੇ ਸਨ ਅਤੇ ਬਿਆਨ ਵੀ ਦਰਜ ਕੀਤੇ ਸਨ, ਪਰ ਹਾਈ ਕੋਰਟ ਨੇ ਪੰਜਾਬ ਪੁਲਿਸ ਦੀ ਉਸ ਦਲੀਲ ਨੂੰ ਰੱਦ ਕਰ ਦਿੱਤਾ। ਇਹ ਪਟੀਸ਼ਨ ਕਰਨਲ ਪਾਠਕ ਨੇ ਸੀਬੀਆਈ ਜਾਂਚ ਲਈ ਦਾਇਰ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
