ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ 5 ਮਾਰਚ ਨੂੰ ਚੰਡੀਗੜ੍ਹ ਵਿਚ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਧਰਨੇ ਤੋਂ ਪਹਿਲਾਂ ਸਥਾਨਕ ਪੁਲਿਸ ਨੇ ਕਈ ਥਾਵਾਂ ’ਤੇ ਸਖ਼ਤੀ ਵਧਾ ਦਿੱਤੀ ਹੈ। ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ਦੇ ਐਲਾਨ ਦੇ ਮੱਦੇਨਜ਼ਰ ਟਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਵਾਹਨਾਂ ਦੀ ਆਵਾਜਾਈ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 5 ਮਾਰਚ ਨੂੰ ਕੁਝ ਸੜਕਾਂ ‘ਤੇ ਆਵਾਜਾਈ ਨੂੰ ਨਿਯੰਤ੍ਰਿਤ ਕੀਤਾ ਜਾ ਸਕਦਾ ਹੈ। ਪ੍ਰਭਾਵਿਤ ਖੇਤਰਾਂ ਵਿੱਚ ਜ਼ੀਰਕਪੁਰ ਬੈਰੀਅਰ, ਫੈਦਾਨ ਬੈਰੀਅਰ, ਸੈਕਟਰ 48/49 ਡਿਵਾਈਡਿੰਗ ਰੋਡ, ਸੈਕਟਰ 49/50, ਸੈਕਟਰ 50/51 (ਜੇਲ ਰੋਡ), ਸੈਕਟਰ 51/52 (ਮਟੌਰ ਬੈਰੀਅਰ), ਸੈਕਟਰ 52/53 (ਕਜਹੇੜੀ ਚੌਕ), ਸੈਕਟਰ 53/554 ਬਹਿਰੇਰੀ ਮਾਰਕੀਟ, ਐਸ 55/56 (ਪਲਸੌਰਾ ਬੈਰੀਅਰ), ਨਵਾਂ ਗਾਓਂ ਬੈਰੀਅਰ ਅਤੇ ਮੁੱਲਾਂਪੁਰ ਬੈਰੀਅਰ ਵੀ ਸ਼ਾਮਲ ਹਨ। ਇਸ ਸਮੇਂ ਦੌਰਾਨ ਆਮ ਲੋਕਾਂ ਨੂੰ ਕਿਸੇ ਵੀ ਭੀੜ/ਅਸੁਵਿਧਾ ਤੋਂ ਬਚਣ ਲਈ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੀਟਿੰਗ ਕਰ ਰਹੀਆਂ ਵਰਕਰਾਂ ‘ਤੇ ਮਧੂ-ਮੱਖੀਆਂ ਨੇ ਕੀਤਾ ਹਮ/ਲਾ, ਮੁੰਡਿਆਂ ਨੇ ਛੱਤੇ ਨਾਲ ਕੀਤੀ ਸੀ ਛੇ.ੜਖਾਨੀ
ਦੱਸ ਦੇਈਏ ਕਿ ਪੰਜਾਬ ਦੇ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਟ੍ਰੈਫ਼ਿਕ ਡਾਇਵਾਰਟ ਕੀਤਾ ਜਾਵੇਗਾ। ਚੰਡੀਗੜ੍ਹ ਪੁਲਿਸ ਨੇ ਸੜਕਾਂ ‘ਤੇ ਪੱਕੇ ਬੈਰੀਕੇਡ ਲਗਾਏ ਹਨ। ਸਰਹੱਦਾਂ ‘ਤੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਕੀਤੀ ਗਈ ਹੈ। ਲੋਕਾਂ ਨੂੰ ਜਾਮ ਤੋਂ ਬਚਣ ਲਈ ਬਦਲਵੇਂ ਰਸਤੇ ਅਪਣਾਉਣ ਦੀ ਸਲਾਹ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
