ਮੋਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਵੀਡੀਓ ਵਾਇਰਲ ਕਰਨ ਦੇ ਮਾਮਲੇ ਵਿੱਚ ਯੂਨੀਵਰਸਿਟੀ ਪ੍ਰਸ਼ਾਸਨ ਨੇ ਹੋਸਟਲ ਦੀਆਂ ਦੋ ਵਾਰਡਨਾਂ ਨੂੰ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ਵਿੱਚੋਂ ਇੱਕ ਵਾਰਡਨ ਵਾਇਰਲ ਵੀਡੀਓ ਵਿੱਚ ਵੀ ਦਿਖਾਈ ਦੇ ਰਹੀ ਹੈ, ਜੋ ਦੋਸ਼ੀ ਵਿਦਿਆਰਥਣ ਨੂੰ ਲਤਾੜ ਰਹੀ ਸੀ। ਇਸ ਤੋਂ ਇਲਾਵਾ ਕੈਂਪਸ ਵਿੱਚ ਕਲਾਸਾਂ 6 ਦਿਨਾਂ ਦੇ ਲਈ ਸਸਪੈਂਡ ਕਰ ਦਿੱਤੀਆਂ ਗਈਆਂ ਹਨ।
ਕਲਾਸਾਂ ਸਸਪੈਂਡ ਹੋਣ ਮਗਰੋਂ ਡਰੇ ਹੋਏ ਵਿਦਿਆਰਥੀ ਯੂਨੀਵਰਸਿਟੀ ਕੈਂਪਸ ਛੱਡ ਕੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋ ਵਿਦਿਆਰਥੀਆਂ ਦੀਆਂ ਸਾਰੀਆਂ ਮੰਗਾਂ ਮੰਨੀਆਂ ਜਾਣ ਤੋਂ ਬਾਅਦ ਦੇਰ ਰਾਤ ਕਰੀਬ ਡੇਢ ਵਜੇ ਧਰਨਾ ਖਤਮ ਕੀਤਾ ਗਿਆ। ਇਸ ਕਾਂਡ ਤੋਂ ਬਾਅਦ ਹੋਸਟਲ ਦੇ ਸਾਰੇ ਵਾਰਡਨਾਂ ਦਾ ਤਬਾਦਲਾ ਕੀਤਾ ਜਾ ਰਿਹਾ ਹੈ ਤੇ ਨਾਲ ਹੀ ਹੋਸਟਲ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: CU ਕਾਂਡ : ਰੋਹੜੂ ‘ਚ ਹੀ ਬੇਕਰੀ ‘ਤੇ ਕੰਮ ਕਰਦਾ ਹੈ ਦੋਸ਼ੀ ਨੌਜਵਾਨ, ਪੰਜਾਬ ਪੁਲਿਸ ਨੇ ਲਿਆ ਹਿਰਾਸਤ ‘ਚ
ਇਸ ਘਟਨਾ ਸਬੰਧੀ ਮੋਹਾਲੀ ਦੇ SSP ਵਿਵੇਕ ਸੋਨੀ ਮੁਤਾਬਕ ਦੋਸ਼ੀ ਵਿਦਿਆਰਥਣ ਦਾ ਮੋਬਾਇਲ ਫੋਨ ਫਾਰੈਂਸਿਕ ਜਾਂਚ ਦੇ ਲਈ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋਸ਼ੀ ਵਿਦਿਆਰਥਣ ਨੇ ਪੁੱਛਗਿੱਛ ਵਿੱਚ ਦੱਸਿਆ ਕਿ ਉਸਨੇ ਕਿਸੇ ਦੂਜੀ ਵਿਦਿਆਰਥਣ ਦੀ ਵੀਡੀਓ ਰਿਕਾਰਡ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਡੂੰਘਾਯਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: