ਕਾਂਗਰਸ ਹਾਈਕਮਾਂਡ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਕੁੱਝ ਠੀਕ ਨਹੀਂ ਚੱਲ ਰਿਹਾ। ਸੋਮਵਾਰ ਨੂੰ ਲੁਧਿਆਣਾ ‘ਚ ਹੋਈ ਪੰਜਾਬ ਕਾਂਗਰਸ ਦੀ ਪਹਿਲੀ ਚੋਣ ਰੈਲੀ ‘ਚ ਇੱਕੋ ਸੋਫੇ ‘ਤੇ ਬੈਠੇ ਇਨ੍ਹਾਂ ਦੋਵਾਂ ਆਗੂਆਂ ਵਿਚਾਲੇ ‘ਦੂਰੀ’ ਸਾਫ਼ ਨਜ਼ਰ ਆ ਰਹੀ ਸੀ।
ਇੰਨਾ ਹੀ ਨਹੀਂ ਸਿੱਧੂ ਆਪਣੇ ਭਾਸ਼ਣ ‘ਚ ਇਕ ਤਰ੍ਹਾਂ ਨਾਲ ਚੰਨੀ ਸਰਕਾਰ ਨੂੰ ਧਮਕੀਆਂ ਦਿੰਦੇ ਵੀ ਨਜ਼ਰ ਆਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਰੇਤ ਅਜੇ ਵੀ ਮਹਿੰਗੀ ਵਿਕ ਰਹੀ ਹੈ। ਉਨ੍ਹਾਂ ਕਿਹਾ ਇਹ ਸਸਤੇ ਕਰਵਾ ਕੇ ਦਮ ਲੈਣਗੇ ਜੇਕਰ ਅਜਿਹਾ ਨਾ ਹੋਇਆ ਤਾਂ ਉਹ ਅਸਤੀਫਾ ਦੇ ਦੇਣਗੇ। ਦੂਜੇ ਪਾਸੇ ਸਿੱਧੂ ਤੋਂ ਬਾਅਦ ਭਾਸ਼ਣ ਦੇਣ ਪਹੁੰਚੇ ਚੰਨੀ ਨੇ ਕਿਹਾ ਕਿ ਰੇਤ ਸਸਤੀ ਕਰ ਦਿੱਤੀ ਗਈ ਹੈ।
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਸਾਢੇ ਤਿੰਨ ਮਹੀਨੇ ਪਹਿਲਾਂ, ਕਾਂਗਰਸ ਨੇ ਸੋਮਵਾਰ ਨੂੰ ਲੁਧਿਆਣਾ ਦੇ ਆਤਮਨਗਰ ਵਿਧਾਨ ਸਭਾ ਹਲਕੇ ਵਿੱਚ ਰੈਲੀ ਕਰਕੇ ਆਪਣੀ ਮੁਹਿੰਮ ਦੀ ਸ਼ੁਰੂਆਤ ਕੀਤੀ। ਰੈਲੀ ‘ਚ ਪ੍ਰਮੁੱਖ ਨੇਤਾਵਾਂ ਦੇ ਭਾਸ਼ਣਾਂ ਤੋਂ ਬਾਅਦ ਜਦੋਂ ਸਿੱਧੂ ਦੀ ਵਾਰੀ ਆਈ ਤਾਂ ਉਨ੍ਹਾਂ ਪੰਜਾਬ ਸਰਕਾਰ ਅਤੇ ਸੀਐੱਮ ਚੰਨੀ ‘ਤੇ ਕਈ ਵਾਰ ਇਸ਼ਾਰਿਆਂ ‘ਚ ਨਿਸ਼ਾਨਾ ਸਾਧਿਆ। ਆਪਣੇ 19 ਮਿੰਟ ਦੇ ਭਾਸ਼ਣ ਵਿੱਚ ਸਿੱਧੂ ਨੇ ਚਾਰ ਵਾਰ ਚੰਨੀ ਦਾ ਨਾਂ ਲਿਆ। ਸਿੱਧੂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੱਥਾਂ ਦੀ ਕਠਪੁਤਲੀ ਹਨ, ਜਿਨ੍ਹਾਂ ਨੂੰ ਬਾਹਾਂ ਮਰੋੜ ਕੇ ਨੱਚਿਆ ਜਾ ਰਿਹਾ ਹੈ। ਹੁਣ ਕਾਂਗਰਸ ਹਾਈਕਮਾਂਡ ਨੇ ਚੰਨੀ ਨੂੰ ਸੀ.ਐੱਮ. ਬਣਾਇਆ ਹੈ।
ਵੀਡੀਓ ਲਈ ਕਲਿੱਕ ਕਰੋ -: