ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਹੁਣ ਥੋੜ੍ਹੇ ਹੀ ਦਿਨ ਬਾਕੀ ਹਨ । ਪਰ ਉਸ ਤੋਂ ਪਹਿਲਾ ਕਾਂਗਰਸ ਪਾਰਟੀ ਨੇ ਪੰਜਾਬ ਦੀ ਸਿਆਸਤ ਵਿੱਚ ਧਮਾਕਾ ਕਰਦਿਆਂ ਆਪਣੇ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਐਤਵਾਰ ਨੂੰ ਲੁਧਿਆਣਾ ਪਹੁੰਚੇ ਰਾਹੁਲ ਗਾਂਧੀ ਵੱਲੋਂ ਵਰਚੁਅਲ ਰੈਲੀ ਦੌਰਾਨ ਚਰਨਜੀਤ ਚੰਨੀ ਨੂੰ ਕਾਂਗਰਸ ਦਾ CM ਫੇਸ ਐਲਾਨਿਆ ਗਿਆ ਹੈ। ਕਾਂਗਰਸ ਵੱਲੋਂ ਐਤਵਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਕਾਂਗਰਸ ਦੇ CM ਉਮੀਦਵਾਰ ਦੀ ਰੇਸ ਵਿੱਚ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਸ਼ਾਮਿਲ ਸਨ। ਪਹਿਲਾਂ ਕਿਹਾ ਜਾ ਰਿਹਾ ਸੀ ਕਿ ਕਾਂਗਰਸ ਵਿੱਚ ਚੰਨੀ ਤੇ ਸਿੱਧੂ ਦੋਹਾਂ ਨੂੰ CM ਫੇਸ ਬਣਾਇਆ ਜਾਵੇਗਾ ਤੇ ਢਾਈ-ਢਾਈ ਸਾਲ ਲਈ ਦੋਹਾਂ ਨੇਤਾਵਾਂ ਨੂੰ CM ਬਣਾਇਆ ਜਾਵੇਗਾ, ਪਰ ਐਤਵਾਰ ਨੂੰ ਕਾਂਗਰਸ ਹਾਈਕਮਾਨ ਨੇ ਚਰਨਜੀਤ ਚੰਨੀ ਦੇ ਨਾਮ ‘ਤੇ CM ਚਿਹਰੇ ਵਜੋਂ ਮੋਹਰ ਲਗਾ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: