ਪੰਜਾਬ ਵਿੱਚ ਐਤਵਾਰ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਣ ਜਾ ਰਹੀ ਹੈ। ਸੂਬੇ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ। ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ । ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।
ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਹੁਣ ਸਰਬ ਸ਼ਕਤੀਮਾਨ ਅਤੇ ਲੋਕਾਂ ਦੀ ਮਰਜ਼ੀ ਹੋਵੇਗੀ ਕਿ ਉਨ੍ਹਾਂ ਨੇ ਕਿਸ ਨੂੰ ਚੁਣਨਾ ਹੈ । ਮੈਂ ਅਰਦਾਸ ਕਰਦਾ ਹਾਂ ਕਿ ਪੰਜਾਬ ਨੂੰ ਵਧੀਆ ਸਰਕਾਰ ਮਿਲੇ ਅਤੇ ਪੰਜਾਬ ਦਾ ਵਿਕਾਸ ਹੋਵੇ । ਪ੍ਰਮਾਤਮਾ ਸਰਬੱਤ ਦਾ ਭਲਾ ਕਰੇ ।
ਦੱਸ ਦਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵਿਧਾਇਕਾਂ ਦੀ ਚੋਣ ਹੋਣੀ ਹੈ। ਇਸ ਦੇ ਲਈ 1,304 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੋਵੇਗਾ। ਇਸ ਵਾਰ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੀ ਚੋਣ ਮੈਦਾਨ ਵਿੱਚ ਇੱਕ ਦੂਜੇ ਨੂੰ ਪੂਰੀ ਟੱਕਰ ਦੇਣਗੀਆਂ।
ਵੀਡੀਓ ਲਈ ਕਲਿੱਕ ਕਰੋ -: