ਪੰਜਾਬ ਚੋਣਾਂ ਨੂੰ ਹੁਣ ਤਿੰਨ ਦਿਨ ਬਾਕੀ ਹਨ। ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਜ਼ੋਰਾਂ ਨਾਲ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਵਿਰੋਧੀਆਂ ‘ਤੇ ਨਿਸ਼ਾਨੇ ਸਾਧੇ ਜਾ ਰਹੇ ਹਨ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। CM ਚੰਨੀ ਨੇ ਕਿਹਾ ਕਿ ਭਗਵੰਤ ਮਾਨ ਇੱਕ ਸ਼ਰਾਬੀ ਅਤੇ ਅਨਪੜ੍ਹ ਵਿਅਕਤੀ ਹੈ।
CM ਚੰਨੀ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਚੰਨੀ ਨੇ ‘ਆਪ’ ਨੂੰ ਸਵਾਲ ਕੀਤਾ ਕਿ ਕੋਈ ਅਜਿਹੇ ਵਿਅਕਤੀ ਨੂੰ ਪੰਜਾਬ ਦੀ ਕਮਾਨ ਕਿਵੇਂ ਸੌਂਪ ਸਕਦਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਸੀ ਕਿ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਧੂਰੀ ਵਿਧਾਨ ਸਭਾ ਸੀਟ ਤੋਂ ਬੁਰੀ ਤਰ੍ਹਾਂ ਹਾਰਨ ਜਾ ਰਹੇ ਹਨ।
ਦੱਸ ਦੇਈਏ ਕਿ ਬੁੱਧਵਾਰ ਨੂੰ ਬਠਿੰਡਾ ਵਿੱਚ ਇੱਕ ਜਨਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਇੱਕ ਸ਼ਰਾਬੀ ਅਤੇ ਅਨਪੜ੍ਹ ਵਿਅਕਤੀ ਹੈ। ਉਨ੍ਹਾਂ ਨੇ ਤਿੰਨ ਸਾਲਾਂ ਵਿੱਚ 12ਵੀਂ ਪਾਸ ਕੀਤੀ। ਅਸੀਂ ਅਜਿਹੇ ਵਿਅਕਤੀ ਨੂੰ ਪੰਜਾਬ ਦੀ ਕਮਾਨ ਕਿਵੇਂ ਸੌਂਪ ਸਕਦੇ ਹਾਂ? ਚੰਨੀ ਨੇ ਇਸ ਦੌਰਾਨ ਅਰਵਿੰਦ ਕੇਜਰੀਵਾਲ ਦਾ ਨਾਂ ਲੈਂਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਆਪਣੇ ਹੱਥਾਂ ਵਿੱਚ ਲੈਣ ਦਾ ਫੈਸਲਾ ਕਿਵੇਂ ਕਰ ਸਕਦੇ ਹਨ?
ਇਸ ਤੋਂ ਅੱਗੇ CM ਚੰਨੀ ਨੇ ਦਾਅਵਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਦਿਨ ਵਿੱਚ ਵੀ ਸ਼ਰਾਬ ਪੀਂਦੇ ਹਨ। ਉਹ ਸ਼ਰਾਬ ਦੇ ਨਸ਼ੇ ਵਿੱਚ ਸੰਸਦ ਤੇ ਧਾਰਮਿਕ ਥਾਵਾਂ ‘ਤੇ ਜਾਂਦੇ ਹਨ। ਚੋਣ ਪ੍ਰਚਾਰ ਦੌਰਾਨ ਵੀ ਉਹ ਨਸ਼ੇ ਵਿੱਚ ਹਨ। ਇਸ ਤੋਂ ਪਹਿਲਾਂ ਜੈਤੋਂ ਰੈਲੀ ਵਿੱਚ ਵੀ CM ਚੰਨੀ ਨੇ ਭਗਵੰਤ ਮਾਨ ਬਾਰੇ ਬੋਲਦਿਆਂ ਕਿਹਾ ਸੀ ਕਿ ਜੇਕਰ ਮਾਨ CM ਬੰਦੇ ਹਨ ਤਾਂ ਸ਼ਾਮ 6 ਵਜੇ ਤੋਂ ਬਾਅਦ ਲੋਕ ਉਪਲਬਧ ਨਹੀਂ ਹੋਣਗੇ। ਉਹ ਇੱਕ ਅਨਪੜ੍ਹ ਨੇਤਾ ਹਨ ਜੋ 1.69 ਲੱਖ ਰੁਪਏ ਨੂੰ 169 ਕਰੋੜ ਦੇ ਰੂਪ ਵਿੱਚ ਪੜ੍ਹਦੇ ਹਨ।
ਵੀਡੀਓ ਲਈ ਕਲਿੱਕ ਕਰੋ -: