ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਪੰਜਾਬ ਤੇ ਹਰਿਆਣਾ ਦੇ 712 ਕਿਸਾਨਾਂ ਦੇ ਪਰਿਵਾਰਾਂ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ 3-3 ਲੱਖ ਰੁਪਏ ਦੇ ਚੈੱਕ ਦਿੱਤੇ ਸਨ। ਇਨ੍ਹਾਂ ਵਿੱਚੋਂ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਕਈ ਕਿਸਾਨਾਂ ਦੇ ਚੈੱਕ ਬਾਊਂਸ ਹੋ ਗਏ ਹਨ । ਇਸ ਸਬੰਧੀ ਕਿਸਾਨਾਂ ਨੇ ਪੰਜਾਬ ਦੇ ਖੇਤੀਬਾੜੀ ਡਾਇਰੈਕਟਰ ਨੂੰ ਵੀ ਪੱਤਰ ਭੇਜ ਕੇ ਸ਼ਿਕਾਇਤ ਦਿੱਤੀ ਹੈ। ਜਿਸ ਵਿੱਚ ਉਨ੍ਹਾਂ ਨੇ ਉਨ੍ਹਾਂ ਦੇ ਪੈਸੇ ਵਾਪਸ ਕਰਨ ਦੀ ਮੰਗ ਕੀਤੀ ਹੈ । ਜਿਸ ਤੋਂ ਬਾਅਦ ਵਿਭਾਗ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਮੁਆਵਜ਼ੇ ਦੇ ਪੈਸੇ ਜਲਦੀ ਦਿਵਾਉਣ ਦਾ ਭਰੋਸਾ ਦਿੱਤਾ ਹੈ ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨਵੰਬਰ ਵਿੱਚ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਤੇਲੰਗਾਨਾ ਦੇ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਸੀ । ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਸੀ ਕਿ ਅੰਦੋਲਨ ਦੌਰਾਨ ਮਾਰੇ ਗਏ ਕਿਸਾਨ ਪਰਿਵਾਰਾਂ ਨੂੰ ਤਿੰਨ-ਤਿੰਨ ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ।
ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਸਾਲ ਮਈ ਮਹੀਨੇ ਚੰਡੀਗੜ੍ਹ ਵਿਖੇ ਹੋਏ ਇੱਕ ਸਮਾਗਮ ਵਿੱਚ 10 ਲੱਖ ਰੁਪਏ ਦੇ ਚੈਕ ਵੰਡੇ । ਇਸ ਦੌਰਾਨ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰ ਨੂੰ 10-10 ਲੱਖ ਰੁਪਏ ਦਿੱਤੇ ਗਏ । ਇਸ ਮੌਕੇ ਉਨ੍ਹਾਂ ਨਾਲ CM ਭਗਵੰਤ ਮਾਨ, CM ਅਰਵਿੰਦ ਕੇਜਰੀਵਾਲ ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਸਨ ।
ਵੀਡੀਓ ਲਈ ਕਲਿੱਕ ਕਰੋ -: