ਅੰਮ੍ਰਿਤਸਰ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋ ਦੇ ਦਿਸ਼ਾ ਨਿਰਦੇਸ਼ਾਂ ਤੇ ਲੁੱਟਾਂ ਖੋਹਾਂ ਤੇ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਛੇਹਰਟਾ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਪੁਲਿਸ ਨੇ ਨਸ਼ੇ ਦੇ ਖਿਲਾਫ ਵੱਖ-ਵੱਖ ਮਾਮਲਿਆਂ ਦੇ ਵਿੱਚ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਤੇ ਡਰੱਗ ਮਨਿ ਵੀ ਬਰਾਮਦ ਹੋਈ ਹੈ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਸਰਮੇਲ ਸਿੰਘ ਨੇ ਦੱਸਿਆ ਕਿ ਥਾਣਾ ਛੇਹਰਟਾ ਦੀ ਪੁਲਿਸ ਪਾਰਟੀ ਵੱਲੋਂ 03 ਵੱਖ-ਵੱਖ ਮੁਕੱਦਮਿਆਂ ਵਿੱਚ 365 ਗ੍ਰਾਮ ਹੈਰੋਇੰਨ, 2000 ਰੁਪਏ ਡਰੱਗ ਮਨੀ, 01 ਕਾਰ ਸਵੀਫਟ ਬਰਾਮਦ ਕਰਕੇ 03 ਨਸ਼ਾ ਤੱਸਕਰਾ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : PM ਮੋਦੀ ਅੱਜ ਕਰਨਗੇ ਵਾਰਾਣਸੀ ਦਾ ਦੌਰਾ, ਕਿਸਾਨ ਸਨਮਾਨ ਨਿਧੀ ਦੀ 17ਵੀਂ ਕਿਸ਼ਤ ਕਰਨਗੇ ਜਾਰੀ
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹਨਾਂ ਦੇ ਖਿਲਾਫ ਪਹਿਲਾਂ ਵੀ ਕੋਈ ਮਾਮਲਾ ਦਰਜ ਹੈ ਜਾਂ ਨਹੀਂ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਇਹਨਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਕਿਹਾ ਕਿ ਇਹ ਵੀ ਪਤਾ ਲਗਾਇਆ ਜਾਵੇ ਕਿ ਇਹ ਕਿੱਥੋਂ ਨਸ਼ੇ ਦਾ ਸਮਾਨ ਲੈ ਕੇ ਆਉਂਦੇ ਕਿੱਥੇ ਭੇਜਦੇ ਹਨ ਇਸ ਬਾਰੇ ਵੀ ਜਾਂਚ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: