ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਦਾ ਮਾਹੌਲ ਹੋਰ ਵੀ ਗਰਮਾਉਣ ਵਾਲਾ ਹੈ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਇਨ੍ਹਾਂ ਚੋਣਾਂ ਦੇ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਵਿਚਾਲੇ ਅੱਜ ਸਾਲ 2022 ਦੀਆਂ ਚੋਣਾਂ ਨੂੰ ਲੈ ਕੇ ਮੁੱਖ ਚੋਣ ਅਧਿਕਾਰੀ ਡਾ. ਐੱਸ ਕਰੁਨਾ ਰਾਜੂ ਵੱਲੋਂ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਜਿਸ ਵਿੱਚ ਵੱਡਾ ਐਲਾਨ ਹੋ ਸਕਦਾ ਹੈ।
ਇਹ ਪ੍ਰੈਸ ਕਾਨਫਰੰਸ ਸੋਮਵਾਰ ਯਾਨੀ ਕਿ ਅੱਜ ਦੁਪਹਿਰ 2 ਵਜੇ CEO ਪੰਜਾਬ ਦੇ ਦਫਤਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਕਾਨਫਰੰਸ ਦੌਰਾਨ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਹਿਦਾਇਤ ਵੀ ਦਿੱਤੀ ਗਈ ਹੈ।
ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਆਏ ਦਿਨ ਨਵੇਂ-ਨਵੇਂ ਐਲਾਨ ਕੀਤੇ ਜਾ ਰਹੇ ਹਨ। ਸਿਆਸੀ ਪਾਰਟੀਆਂ ਵੱਲੋਂ ਚੋਣਾਂ ਦੇ ਮੱਦੇਨਜ਼ਰ ਲੋਕਾਂ ਨਾਲ ਵਾਅਦੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਉਨ੍ਹਾਂ ਚੋਣਾਂ ਵਿੱਚ ਉਨ੍ਹਾਂ ਦੀ ਸਰਕਾਰ ਬਣ ਸਕੇ।
ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡ ਕੇ ਨਵੀਂ ਸਿਆਸੀ ਪਾਰੀ ਲਈ ਸਰਗਰਮ ਹੋ ਗਏ ਹਨ। ਸੋਮਵਾਰ ਯਾਨੀ ਅੱਜ ਉਨ੍ਹਾਂ ਦੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਦਫ਼ਤਰ ਦਾ ਉਦਘਾਟਨ ਕੀਤਾ ਜਾਵੇਗਾ । ਚੰਡੀਗੜ੍ਹ ਦੇ ਸੈਕਟਰ 9 ਡੀ ਵਿੱਚ ਸਥਿਤ ਦਫ਼ਤਰ ਪਾਰਟੀ ਦਾ ਮੁੱਖ ਦਫ਼ਤਰ ਹੋਵੇਗਾ। ਜਿੱਥੇ 2022 ਵਿੱਚ ਹੋਣ ਵਾਲੀਆਂ ਪੰਜਾਬ ਚੋਣਾਂ ਲਈ ਸਿਆਸੀ ਰਣਨੀਤੀ ਬਣਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: