ਮੁੱਖ ਮੰਤਰੀ ਚਰਨਜੀਤ ਚੰਨੀ ਪੰਜਾਬ ਭਵਨ ਪਹੁੰਚ ਗਏ ਹਨ। ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਘੱਟ ਕਰਨ ‘ਤੇ ਮੋਹਰ ਲੱਗੇਗੀ।
ਵੈਟ ਘੱਟ ਹੋਣ ਤੋਂ ਬਾਅਦ ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਸਸਤੇ ਹੋ ਜਾਣਗੇ। ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜਣ ਵਿਚ ਹੁਣ ਕੁਝ ਹੀ ਸਮਾਂ ਬਾਕੀ ਹੈ। ਇਸ ਦੇ ਮੱਦੇਨਜ਼ਰ ਸੀ. ਐੱਮ. ਚੰਨੀ ਸਰਕਾਰ ਪੈਟਰੋਲ, ਡੀਜ਼ਲ ਸਸਤਾ ਕਰ ਸਕਦੀ ਹੈ। ਵਿਰੋਧੀ ਧਿਰਾਂ ਵੀ ਤੇਲ ਸਸਤਾ ਕਰਨ ਲਈ ਦਬਾਅ ਪਾ ਰਹੀਆਂ ਹਨ। ਦੱਸ ਦੇਈਏ ਕਿ ਪਿਛਲੇ ਦੋ ਸਾਲਾਂ ਵਿਚ ਪੈਟਰੋਲ-ਡੀਜ਼ਲ ਕੀਮਤਾਂ ਵਿਚ ਰਿਕਾਰਡ ਵਾਧਾ ਹੋਇਆ ਹੈ, ਜਿਸ ਦੀ ਸਿੱਧੀ ਮਾਰ ਆਮ ਲੋਕਾਂ ਦੀ ਜੇਬ ਅਤੇ ਕਿਸਾਨੀ ‘ਤੇ ਪਈ ਹੈ।
ਵੀਡੀਓ ਲਈ ਕਲਿੱਕ ਕਰੋ -:
ਫਟਾਫਟ ਬਣਾਓ ਨਮਕੀਨ ਖ਼ਸਤਾ ਪਾਰੇ
ਪਿਛਲੇ ਦਿਨੀਂ ਮੋਦੀ ਸਰਕਾਰ ਨੇ ਪੈਟਰੋਲ ‘ਤੇ 5 ਰੁਪਏ ਅਤੇ ਡੀਜ਼ਲ ‘ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾਈ ਹੈ, ਜਿਸ ਨਾਲ ਦੇਸ਼ ਭਰ ਵਿਚ ਤੇਲ ਸਸਤਾ ਹੋਇਆ ਹੈ। ਸੂਬਿਆਂ ਨੂੰ ਵੀ ਆਪਣਾ ਟੈਕਸ ਘਟਾਉਣ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਇਸ ਦਾ ਫਾਇਦਾ ਮਿਲ ਸਕੇ। ਭਾਜਪਾ ਸ਼ਾਸਤ ਸੂਬੇ ਪਹਿਲਾਂ ਹੀ 12 ਰੁਪਏ ਤੱਕ ਵੈਟ ਵਿਚ ਕਟੌਤੀ ਕਰ ਚੁੱਕੇ ਹਨ। ਚੰਡੀਗੜ੍ਹ ਵਿਚ ਵੀ ਪੈਟਰੋਲ, ਡੀਜ਼ਲ ਸਸਤੇ ਹੋ ਗਏ ਹਨ, ਲਿਹਾਜਾ ਇਸ ਨਾਲ ਪੰਜਾਬ ਸਰਕਾਰ ਤੇ ਸੂਬੇ ਵਿਚ ਵੈਟ ਘਟਾਉਣ ਦਾ ਦਬਾਅ ਹੈ।