ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਰੋਪੜ ਵਿਖੇ ਮੱਥਾ ਟੇਕਦੇ ਹੋਏ ਨਜ਼ਰ ਆਏ। ਪੰਜਾਬ ਵਿਧਾਨ ਸਭਾ ਚੋਣਾਂ ਦੀਆਂ 117 ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪਈਆਂ ਸਨ। ਕੁੱਲ 1304 ਉਮੀਦਵਾਰਾਂ ਨੇ ਚੋਣ ਲੜੀ ਹੈ। ਇਨ੍ਹਾਂ ਵਿੱਚੋਂ 1209 ਪੁਰਸ਼ ਅਤੇ 93 ਮਹਿਲਾ ਉਮੀਦਵਾਰ ਹਨ। ਜਦਕਿ ਦੋ ਉਮੀਦਵਾਰ ਟਰਾਂਸਜੈਂਡਰ ਹਨ।
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਸੰਗਰੂਰ ਵਿੱਚ ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਦੇ ਘਰ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਥੇ ਜਲੇਬੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: