ਨਸ਼ਿਆਂ ਦੀ ਚੇਨ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਦੇ ਬਾਅਦ ਹੁਣ ਪੰਜਾਬ ਦੇ ਚੀਫ ਸਕੱਤਰ ਅਨੁਰਾਗ ਅਗਰਵਾਲ ਵੀ ਐਕਸ਼ਨ ਮੋਡ ਵਿਚ ਆ ਗਏ ਹਨ। ਉਨ੍ਹਾਂ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਉਨ੍ਹਾਂ ਨੇ ਨਸ਼ੇ ਖਿਲਾਫ ਜੰਗ ਵਿਚ ਸਰਕਾਰ ਦੇ ਸਾਰੇ ਵਿਭਾਗਾਂ ਦੇ ਵਿਚ ਤਾਲਮੇਲ ਤੇ ਸਹਿਯੋਗ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਨਸ਼ੇ ਦੇ ਹੌਟਸਪਾਟ ਦੀ ਪਛਾਣ ਕੀਤੀ ਜਾਵੇ। ਦੂਜੇ ਪਾਸੇ ਜੋ ਕੈਮਿਸਟ ਨਸ਼ਾ ਵੇਚਦੇ ਹਨ, ਉਨ੍ਹਾਂ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।
ਚੀਫ ਸਕੱਤਰ ਨੇ ਸਿਹਤ ਵਿਭਾਗ ਨੂੰ ਨਵੀਂ ਭਰਤੀ ਤੇ ਪ੍ਰਮੋਸ਼ਨ ਰਾਹੀਂ ਡਰੱਗ ਕੰਟਰੋਲਰਾਂ ਦੀ ਗਿਣਤੀ ਵਧਾਉਣ ਨੂੰ ਕਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਾ ਤਸਕਰਾਂ ਨੂੰ ਸਖਤ ਸਜ਼ਾ ਦਿਵਾਉਣ ਲਈ ਹੋਰ ਕਈ ਸੁਧਾਰ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਮਾਲੀਆ ਵਿਭਾਗ ਤੇ ਪੁਲਿਸ ਨੂੰ ਇਕ-ਦੂਜੇ ਨਾਲ ਮਿਲ ਕੇ ਕੰਮ ਕਰਨਾ ਹੈ ਤਾਂ ਕਿ ਇਹ ਨਿਸ਼ਚਿਤ ਕੀਤਾ ਜਾ ਸਕੇ ਕਿ ਡਰੱਗ ਮਨੀ ਰਾਹੀਂ ਕਮਾਈ ਹਰੇਕ ਸੰਪਤੀ ਜ਼ਬਤ ਕੀਤੀ ਜਾਵੇ।
ਇਹ ਵੀ ਪੜ੍ਹੋ : ਡਰੌਪ ਫੁੱਟ ਦੇ ਮਰੀਜ਼ਾਂ ਦੀ ਮੁਸ਼ਕਲ ਹੋਵੇਗੀ ਦੂਰ, PGI ਨੇ ਤਿਆਰ ਕੀਤਾ ਵਿਸ਼ੇਸ਼ ਐਂਕਲ ਫੁਟ ਆਰਥੋਸਿਸ
ਚੀਫ ਸਕੱਤਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਪੰਚਾਇਤਾਂ ਨੂੰ ਨਸ਼ਾ ਮੁਕਤ ਪਿੰਡਾਂ ਲਈ ਸਹੁੰ ਚੁੱਕਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉੱਚ ਸਿੱਖਿਆ ਤੇ ਸਕੂਲ ਸਿੱਖਿਆ ਵਿਭਾਗਾਂ ਨੂੰ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਹਾ ਹੈ ਦੂਜੇ ਪਾਸੇ ਆਂਗਣਵਾੜੀ ਵਰਕਰਾਂ ਤੇ ਮੁਲਾਜ਼ਮਾਂ ਨੂੰ ਨਸ਼ਾ ਵਿਰੋਧੀ ਜਨ ਸੰਪਰਕ ਪ੍ਰੋਗਰਾਮ ਦਾ ਹਿੱਸਾ ਬਣਾਇਆ ਜਾਣਾ ਚਾਹੀਦਾ ਹੈ।