ਪੰਜਾਬ ਦੇ ਤਰਨਤਾਰਨ ਕਸਬੇ ਵਿੱਚ ਚਰਚ ਵਿੱਚ ਭੰਨਤੋੜ ਕਰਨ ਦੀ ਘਟਨਾ ਖ਼ਿਲਾਫ਼ ਅੱਜ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸਾਈ ਸਮਾਜ ਦੇ ਲੋਕ ਸੜਕਾਂ ‘ਤੇ ਉਤਰ ਕੇ ਆਪਣਾ ਗੁੱਸਾ ਜ਼ਾਹਰ ਕਰਨਗੇ। ਇਸ ਦੇ ਨਾਲ ਹੀ ਸਿਰਸਾ ਦੇ ਕਥਿਤ ਈਸਾਈ-ਵਿਰੋਧੀ ਬਿਆਨ ‘ਤੇ ਭਾਜਪਾ ਆਗੂ ਮਨਿੰਜਦਾਰ ਮੀਡੀਆ ਨਾਲ ਗੱਲਬਾਤ ਕਰਨਗੇ। ਪੰਜਾਬ ਪ੍ਰਦੇਸ਼ ਮਸੀਹ ਸਮਾਜ ਦੇ ਨੁਮਾਇੰਦਿਆਂ ਨੇ ਇਸ ਹਮਲੇ ਅਤੇ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ।
ਦੱਸ ਦੇਈਏ ਕਿ ਤਰਨਤਾਰਨ ਦੇ ਪਿੰਡ ਟੱਕਰਪੁਰਾ ਵਿੱਚ ਮੰਗਲਵਾਰ ਅਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਮਾਸਕ ਪਹਿਨੇ 4 ਨੌਜਵਾਨ ਚਰਚ ਵਿੱਚ ਦਾਖਲ ਹੋਏ ਸਨ। ਚੌਕੀਦਾਰ ਦੇ ਸਿਰ ‘ਤੇ ਪਿਸਤੌਲ ਰੱਖ ਉਸ ਦੇ ਹੱਥ ਬੰਨ੍ਹਕੇ ਫਰਾਰ ਹੋ ਗਏ ਸਨ। ਇਸ ਦੇ ਨਾਲ ਹੀ ਉਨ੍ਹਾਂ ਨੇ ਚਰਚ ਨੂੰ ਨੁਕਸਾਨ ਪਹੁੰਚਾਇਆ ਗਿਆ। ਦੋ ਮੂਰਤੀਆਂ ਟੁੱਟ ਗਈਆਂ। ਪਾਦਰੀ ਦੀ ਕਾਰ ਨੂੰ ਅੱਗ ਲਾ ਦਿੱਤੀ ਗਈ। ਇਹ ਸਾਰੀ ਘਟਨਾ ਚਰਚ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਿਆ, ਜਿਸ ਕਾਰਨ ਇਲਾਕੇ ‘ਚ ਐੱਸਐੱਸਪੀ ਸਮੇਤ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਦੋਸ਼ੀ ਜਲਦ ਹੀ ਫੜੇ ਜਾਣਗੇ। ਹੁਣ ਇਸ ਘਟਨਾ ਦਾ ਪੂਰੇ ਦੇਸ਼ ਵਿੱਚ ਵਿਰੋਧ ਹੋ ਰਿਹਾ ਹੈ ਅਤੇ ਇਸਾਈ ਸਮਾਜ ਦੇ ਲੋਕਾਂ ਵਿੱਚ ਭਾਰੀ ਰੋਸ ਹੈ।