ਕਾਊਂਟਰ ਇੰਟੈਲੀਜੈਂਸ ਦੇ ਅੰਮ੍ਰਿਤਸਰ ਵਿੰਗ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਖਿਲਾਫ ਵੱਡੀ ਕਾਰਵਾਈ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। CIA ਦੀ ਟੀਮ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ 5 ਕਿਲੋ ਹੈਰੋਇਨ ਵੀ ਜ਼ਬਤ ਕੀਤੀ ਗਈ ਹੈ। ਕਾਊਂਟਰ ਇੰਟੈਲੀਜੈਂਸ ਦੀ ਇਸ ਕਾਰਵਾਈ ਨਾਲ ਸਰਹੱਦ ਪਾਰ ਡਰੱਗ ਨੈੱਟਵਰਕ ਨੂੰ ਵੱਡਾ ਝਟਕਾ ਲੱਗਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਜਾਣਕਾਰੀ ਅਨੁਸਾਰ ਮੁਲਜ਼ਮ ਸਕੂਟਰ ‘ਚ ਹੈਰੋਇਨ ਲੁਕੋ ਕੇ ਬਾਰਡਰ ਤੋਂ ਲੈ ਕੇ ਆ ਰਹੇ ਸਨ। ਤਸਕਰਾਂ ਵੱਲੋਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਲਿਆਉਣ ਲਈ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ। ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ NDPS ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਫਿਲਹਾਲ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਪਿਛੜੇ ਅਤੇ ਅੱਗੇ ਸਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲੋਕ ਸਭਾ ‘ਚ ਪਹਿਲੀ ਵਾਰ ਬੋਲੇ MP ਮੀਤ ਹੇਅਰ, ਪੰਜਾਬੀਆਂ ਦੇ ਮੁੱਦੇ ਨੂੰ ਲੈ ਕੇ ਚੁੱਕੀ ਆਵਾਜ਼
ਦੱਸ ਦੇਈਏ ਕਿ ਇਸ ਤੋਂ ਪਹਿਲਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਲਖਵਿੰਦਰ ਉਰਫ਼ ਲੱਖਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪਾਕਿਸਤਾਨ ਸਥਿਤ ਇੱਕ ਨਸ਼ਾ ਤਸਕਰ ਦੇ ਸੰਪਰਕ ਵਿੱਚ ਸੀ ਅਤੇ ਉਸ ਤੋਂ ਲਗਾਤਾਰ ਹੈਰੋਇਨ ਦੀ ਖੇਪ ਮੰਗਵਾ ਰਿਹਾ ਸੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਤਰਨਤਾਰਨ ਦੇ ਖੇਮਕਰਨ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: