ਕਪੂਰਥਲਾ ਦੀ CIA ਸਟਾਫ ਟੀਮ ਨੇ ਪਿੰਡ ਲੱਖਣ ਕਲਾਂ ਨੇੜੇ ਕਾਰ ਵਿੱਚ ਸਵਾਰ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਕੋਲੋਂ 260 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤਾ ਗਿਆ ਹੈ। ਇਸ ਦੀ ਪੁਸ਼ਟੀ ਕਰਦਿਆਂ ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਤਿੰਨ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਸਦਰ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲੇ ਪਦਾਰਥ ਕਿਸ ਪਾਸੋਂ ਲੈਂਦੇ ਸਨ ਅਤੇ ਕਿਸ ਨੂੰ ਇਹ ਨਸ਼ੀਲੇ ਪਦਾਰਥ ਸਪਲਾਈ ਕਰਨ ਜਾ ਰਹੇ ਸਨ।
ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ CIA ਸਟਾਫ਼ ਦੇ ਸਬ ਇੰਸਪੈਕਟਰ ਲਾਭ ਸਿੰਘ ਪੁਲਿਸ ਪਾਰਟੀ ਨਾਲ ਪਿੰਡ ਲੱਖਣ ਕਲਾਂ ਨੇੜੇ ਅਪਰਾਧਿਕ ਅਨਸਰਾਂ ਦੀ ਤਲਾਸ਼ ਵਿੱਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਜਦੋਂ ਉਹ ਪਿੰਡ ਤੋਂ ਪਹਿਲੇ ਟੀ ਪੁਆਇੰਟ ‘ਤੇ ਪਹੁੰਚਿਆ ਤਾਂ ਇਕ ਚਿੱਟੇ ਰੰਗ ਦੀ XUV ਕਾਰ (ਪੀਬੀ-08-ਈਪੀ-2555) ਸੜਕ ਦੇ ਕਿਨਾਰੇ ਖੜ੍ਹੀ ਸੀ। ਜਿਸ ਦਾ ਡਰਾਈਵਰ ਪੁਲਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕਾਰ ਨੂੰ ਦੂਜੇ ਪਾਸੇ ਭਜਾ ਦਿੱਤਾ। ਫਿਰ ਪੁਲਿਸ ਟੀਮ ਨੇ ਕਾਰ ਦਾ ਪਿੱਛਾ ਕੀਤਾ, ਉਸਨੂੰ ਰੋਕਿਆ ਅਤੇ ਕਾਰ ਵਿੱਚ ਸਵਾਰ ਤਿੰਨ ਲੋਕਾਂ ਤੋਂ ਪੁੱਛਗਿੱਛ ਕੀਤੀ।
ਇਹ ਵੀ ਪੜ੍ਹੋ : ਸਮਰਾਲਾ ‘ਚ ਦਰਖਤ ਨਾਲ ਟ.ਕਰਾਈ ਕਾਰ, ਇੱਕ ਦੀ ਮੌ.ਤ, ਗੱਡੀ ਅੱਗੇ ਪਸ਼ੂ ਆਉਣ ਕਾਰਨ ਵਾਪਰਿਆ ਹਾ.ਦਸਾ
ਉਨ੍ਹਾਂ ਇਹ ਵੀ ਦੱਸਿਆ ਕਿ ਕਾਰ ਦੀ ਤਲਾਸ਼ੀ ਦੌਰਾਨ 260 ਗ੍ਰਾਮ ਹੈਰੋਇਨ ਅਤੇ ਇਕ ਇਲੈਕਟ੍ਰਾਨਿਕ ਯੰਤਰ ਬਰਾਮਦ ਹੋਇਆ। ਫੜੇ ਗਏ ਤਿੰਨਾਂ ਮੁਲਜ਼ਮਾਂ ਦੀ ਪਛਾਣ ਸਰਵਣ ਸਿੰਘ ਉਰਫ ਸੋਨੀ, ਵਿਸ਼ਾਲ ਸਿੰਘ ਉਰਫ ਸੋਨੂੰ ਪੁੱਤਰ ਸਰਵਣ ਸਿੰਘ ਦੋਵੇਂ ਵਾਸੀ ਪਿੰਡ ਲੱਖਣ ਖੁਰਦ ਅਤੇ ਗੁਰਪ੍ਰੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਬੁੱਢਾ ਬਾਲਾ ਗੁਰਦਾਸਪੁਰ ਵਜੋਂ ਹੋਈ ਹੈ। ਮੁਲਜ਼ਮ ਸਰਵਣ ਸਿੰਘ ਉਰਫ਼ ਸੋਨੀ ਖ਼ਿਲਾਫ਼ ਪਹਿਲਾਂ ਵੀ ਨਸ਼ੇ ਦੇ ਦੋ ਕੇਸ ਦਰਜ ਹਨ।
ਸੀਆਈਏ ਇੰਚਾਰਜ ਜਰਨੈਲ ਸਿੰਘ ਨੇ ਇਹ ਵੀ ਦੱਸਿਆ ਕਿ ਤਿੰਨ ਮੁਲਜ਼ਮ ਨਸ਼ਾ ਤਸਕਰਾਂ ਖ਼ਿਲਾਫ਼ ਥਾਣਾ ਸਦਰ ਕਪੂਰਥਲਾ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਸਮੱਗਲਰਾਂ ਕੋਲੋਂ ਸਪਲਾਈ ਚੇਨ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਵੀ ਮੰਗ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: